ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ 22 ਤੋਂ 30 ਨਵੰਬਰ ਤੱਕ -ਬਾਬਾ ਸਾਧੂ ਸਿੰਘ, ਭਾਈ ਗੁਰਦਿਆਲ ਸਿੰਘ ਲੰਗੇਆਣਾ
ਬਾਘਾਪੁਰਾਣਾ 22 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਿੰਡ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਪੰਜਵੀਂ ਬਰਸੀ ਅਤੇ ਭਾਈ ਵੀਰ ਸਿੰਘ ਜੀ ਦੀ 18ਵੀਂ ਬਰਸੀ ਦੇ ਸਬੰਧ ਵਿਚ 22 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਗੁਰਦੁਆਰਾ ਹਰਗੋਬਿਦਸਰ ਸਾਹਿਬ ਪਿੰਡ ਲੰਗੇਆਣਾ ਨੇੜੇ ਬਾਘਾਪੁਰਾਣਾ ਜਿਲਾ ਮੋਗਾ ਦੇ ਮੁੱਖ ਸੇਵਾਦਾਰ ਬਾਬਾ ਸਾਧੂ ਸਿੰਘ, ਭਾਈ ਗੁਰਦਿਆਲ ਸਿੰਘ ਅਤੇ ਭਾਈ ਰਣਜੀਤ ਸਿੰਘ ਖਾਲਸਾ ਨੇ ਪਹਿਰੇਦਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 22 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਸਮਾਗਮ ਕਰਵਾਏ ਜਾ ਰਹੇ ਹਨ, ਜੋ ਕਿ 22 ਨਵੰਬਰ ਤੋਂ 29 ਨਵੰਬਰ ਤੱਕ ਦੇ ਦੀਵਾਨ ਸਜਾਏ ਜਾ ਰਹੇ ਹਨ ਅਤੇ 30 ਨਵੰਬਰ ਦਿਨ ਬੁੱਧਵਾਰ ਨੂੰ ਦਿਨ ਦਾ ਸਮਾਗਮ ਹੋਵੇਗਾ। ਇਸ ਮੌਕੇ ਤੇ 25 ਨਵੰਬਰ ਸ਼ਾਮ 4:30 ਵਜੇ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, 26 ਨਵੰਬਰ ਸ਼ਾਮ 4:30 ਵਜੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ, 27 ਨਵੰਬਰ ਸ਼ਾਮ 4:30 ਸਿੰਘ ਸਾਹਿਬ ਅਮਰਜੀਤ ਸਿੰਘ ਜੀ, 28 ਨਵੰਬਰ ਸ਼ਾਮ 4-30 ਵਜੇ ਗਿ:ਅਵਤਾਰ ਸਿੰਘ ਸਾਧਾਂਵਾਲੇ, 29 ਨਵੰਬਰ ਸ਼ਾਮ 4:30 ਵਜੇ ਸੰਤ ਬਾਬਾ ਅਵਤਾਰ ਸਿੰਘ ਜੀ ਬੱਧਨੀ ਕਲਾਂ ਵਾਲੇ, 22 ਤੋਂ 29 ਨਵੰਬਰ ਤੱਕ ਗਿਆਨੀ ਨਵਦੀਪ ਸਿੰਘ ਜੀ ਦਮਦਮੀ ਟਕਸਾਲ ਹਰ ਰੋਜ਼ ਹਾਜ਼ਰੀ ਭਰਨਗੇ। ਬਾਬਾ ਸਾਧੂ ਸਿੰਘਭਾਈ ਗੁਰਦਿਆਲ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਅੱਗੇ ਦੱਸਿਆ ਕਿ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਣਗੇ, ਜਿਸ ਵਿਚ ਗਿਆਨੀ ਕੁਲਵੰਤ ਸਿੰਘ ਜੀ ਲੁਧਿਆਣੇ ਵਾਲੇ, ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰਡ, ਗਿਆਨੀ ਜੰਗਬੀਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲੇ, ਭਾਈ ਦਲਜੀਤ ਸਿੰਘ ਜੀ ਬਿੱਟੂ, ਗਿਆਨੀ ਬਲਬੀਰ ਸਿੰਘ ਜੀ ਦਮਦਮੀ ਟਕਸਾਲ ਇੰਗਲੈਂਡ ਵਾਲੇ, ਰਾਗੀ ਅਮਨਦੀਪ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਪੰਥਕ ਕਵੀਸ਼ਰੀ ਭਾਈ ਪ੍ਰਿਤਪਾਲ ਸਿੰਘ ਜੀ ਬਰਗਾੜੀ ਵਾਲੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਬਾਬਾ ਸਾਧੂ ਸਿੰਘ,ਭਾਈ ਗੁਰਦਿਆਲ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਅੱਗੇ ਦੱਸਿਆ ਕਿ 30 ਨਵੰਬਰ ਦੁਪਹਿਰ 2 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੋ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਹ ਸਮਾਗਮ ਹਰ ਸਾਲ ਐਨ.ਆਰ.ਆਈ ਗਰ ਨਿਵਾਸੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਸ ਮੌਕੇ ਤੇ ਇਨਾਂ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ। ਸਮੂਹ ਸਾਧ ਸੰਗਤਾਂ ਨੂੰ ਅਪੀਲ ਕੀਤੀ ਜਾਂਦੀਹੈ ਕ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸੀਆਂ ਪਰਾਪਤ ਕਰਕੇ ਆਪਣਾ ਜੀਵਨ ਸਫਲ ਬਣਾਓ ਜੀ।