ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ,ਵਿਜੀਲੈਂਸ ਬਿਊਰੋ ਨੇ ਮੌਕੇ ਤੇ 10,000 ਰੁਪਏ ਦੀ ਰਾਸ਼ੀ ਵੀ ਕੀਤੀ ਬਰਾਮਦ

Tags: 

ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।