ਐਮ. ਐਲ. ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਫੈਪ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਨੂੰ ਕੀਤਾ ਸਨਮਾਨਿਤ

ਮੋਗਾ, 24 ਨਵੰਬਰ (ਜਸ਼ਨ):ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਆਏ ਜਿਥੇ ਇਸ ਸਕੂਲ ਦੀ ਮੈਨੇਜਮੇਂਟ ਵੱਲੋਂ ਧੂਰੀ ਸਾਹਿਬ ਦਾ ਤਹਿ ਦਿਲ ਤੋਂ ਸਨਮਾਨ ਕੀਤਾ ਗਿਆ।ਫੈਪ ਨੂੰ ਚੜ੍ਹਦੀ ਕਲਾ ਵਿੱਚ ਲਿਜਾਣ ਲਈ ਧੂਰੀ ਸਾਹਿਬ ਨੇ ਜੀਅ ਤੋੜ ਮਿਹਨਤ ਕੀਤੀ ਹੈ।  ਫੈਪ ਵਲੋਂ ਪਿਛਲੇ ਸਾਲ 21 ਰਾਜਾ ਦੇ 909 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਪਰ ਇਸ ਸਾਲ ਫੈਪ ਵਲੋਂ ਨੈਸ਼ਨਲ ਐਵਾਰਡ ਦੇ ਕੇ ਸਕੂਲਾਂ ਦਾ ਸਨਮਾਨ ਕੀਤਾ ਗਿਆ ਜੋ ਕਿ ਕਾਬਲ ਏ ਤਾਰੀਫ਼ ਹੈ। ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਸਰਕਾਰਾ ਨੇ ਕਦੇ ਵੀ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਸਨਮਾਨ ਨਹੀਂ ਕੀਤਾ। ਜਦੋਂ ਕਿ ਇਨ੍ਹਾਂ ਸਕੂਲਾਂ ਵਿਚ 55% ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦਿੱਤੀ ਜਾਂਦੀ ਹੈ। ਪ੍ਰਾਈਵੇਟ ਸਕੂਲ ਲੱਗਭੱਗ 5 ਲੱਖ ਲੋਕਾਂ ਨੂੰ ਰੁਜ਼ਗਾਰ ਵੀ ਮੁਹਈਆ ਕਰਦੇ ਹਨ। ਉਨ੍ਹਾਂ   'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਸਿੱਖਿਆ ਦੇਣਾ ਕੇਵਲ ਸਰਕਾਰ ਦਾ ਹੀ ਕੰਮ ਨਹੀਂ ਹੈ , ਸਗੋਂ ਪ੍ਰਾਈਵੇਟ ਸਕੂਲ ਵੀ ਸਿੱਖਿਆ ਦੇ ਖੇਤਰ ਵਿੱਚ ਬੜੇ ਕੰਮ ਕਰ ਰਹੇ ਹਨ ਜਦੋਂ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਵੀ ਸਹਾਇਤਾ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਹੋਰ ਵੀ ਸਹਿ ਕਿਰਿਆਵਾਂ ਵਿੱਚ ਭਾਗ ਲੈਣ ਲਈ ਕਿਹਾ। ਉਹਨਾਂ ਨੇ ਸਿੱਖਿਆ ਦੀ ਨਵੀਂ ਨੀਤੀ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਤੇ ਮੋਗਾ ਦੇ ਐਮ. ਐਲ. ਏ. ਡਾਕਟਰ ਅਮਨਦੀਪ ਕੌਰ ਅਰੋੜਾ, ਚੈਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਹਾਜ਼ਰ ਸਨ।