ਚੇਅਰਮੈਨ ਖਣਮੁਖ ਭਾਰਤੀ ਪੱਤੋ ਦੀ ਅਗਵਾਈ ‘ਚ ਕਰਵਾਏ ਬਲੀਦਾਨ ਦਿਵਸ ਸਮਾਗਮਾਂ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ
ਬੱਧਣੀ ਕਲਾਂ, 29 ਨਵੰਬਰ (ਜਸ਼ਨ): ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਵਲੋਂ ਚੇਅਰਮੈਨ ਖਣਮੁਖ ਭਾਰਤੀ ਪੱਤੋ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (ਹਿੰਦ ਦੀ ਚਾਦਰ), ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਪਾਏ ਗਏ । ਇਹਨਾਂ ਸਮਾਗਮਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੌਧਰ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਹੈੱਡ ਗ੍ਰੰਥੀ ਨਿਰਮਲ ਸਿੰਘ ਵਲੋਂ ਅਰਦਾਸ ਕੀਤੀ ਗਈ । ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਸੰਗਤਾਂ ਦੇ ਸਨਮੁੱਖ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਪੇ੍ਰਰਨਾ ਕੀਤੀ । ਸਮਾਗਮ ਦੌਰਾਨ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅਗਲੇ ਸਾਲ ਸੰਤ ਆਸ਼ਰਮ ਗਉੂਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਦੇ ਸਹਿਯੋਗ ਨਾਲ ਵੱਡੀ ਪੱਧਰ ‘ਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ । ਇਸ ਮੌਕੇ ਰਵੀ ਸ਼ਰਮਾ ਚੇਅਰਮੈਨ, ਜਥੇਦਾਰ ਜਗਰੂਪ ਸਿੰਘ ਕੁੱਸਾ ਸਾਬਕਾ ਚੇਅਰਮੈਨ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਸੁਖਵੰਤ ਕੁਮਾਰ ਸ਼ਰਮਾ ਪ੍ਰਧਾਨ, ਦਰਸ਼ਨ ਕੁਮਾਰ ਮਾਰਕੰਡੇ, ਬਲਰਾਜ ਸ਼ਰਮਾ ਹੈਪੀ, ਜਸਪਤ ਰਾਏ ਸ਼ਰਮਾ, ਸੰਦੀਪ ਕੁਮਾਰ ਮੀਨੀਆਂ, ਪਰਮਜੀਤ ਸਿੰਘ ਨੀਟੂ, ਯਸ਼ਪਾਲ ਮਿੱਤਲ, ਜਥੇਦਾਰ ਰਤਨ ਸਿੰਘ ਸਾਬਕਾ ਚੇਅਰਮੈਨ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਦਵਿੰਦਰ ਕੁਮਾਰ ਭੋਲਾ ਗੋਇਲ, ਜਗਜੀਵਨ ਗੋਇਲ, ਵਰਿੰਦਰ ਤਾਇਲ, ਡਾ. ਸੁਰਜੀਤ ਸਿੰਘ ਨੰਗਲ, ਰਾਮ ਲਾਲ ਕਾਂਗੜ, ਅਵਤਾਰ ਚੰਦ ਸ਼ਰਮਾ, ਰਾਮ ਕਰਿਸ਼ਨ ਸ਼ਰਮਾ, ਕੁਲਦੀਪ ਸਿੰਘ, ਸੁਰਜੀਤ ਸਿੰਘ ਸਾਬਕਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਸੁਖਮੰਦਰ ਸਿੰਘ ਸਰਪੰਚ ਮੱਲੇਆਣਾ, ਰਵੀ ਸ਼ਰਮਾ ਸਰਪੰਚ ਤਖਾਣਵੱਧ, ਦੇਸ ਰਾਜ ਸ਼ਰਮਾ, ਜੀਵਨ ਕੁਮਾਰ ਸ਼ਰਮਾ ਤਖਾਣਵੱਧ ਆਦਿ ਹਾਜ਼ਰ ਸਨ ।