ਸ. ਨਿਸ਼ਾਨ ਸਿੰਘ ਹੋਣਗੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੇਮੈਂਟਰੀ ) ਮੋਗਾ
ਮੋਗਾ, 1 ਦਸੰਬਰ (ਜਸ਼ਨ) : ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਿੰਸੀਪਲ ਸ. ਨਿਸ਼ਾਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੋਗਾ ਹੋਣਗੇ। ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿਖਿਆ ਵਿਭਾਗ ਵਿਚ ਸੇਵਾ ਨਿਭਾ ਰਹੇ ਪੀ ਈ ਐੱਸ ਗਰੁੱਪ ਏ ਕਾਡਰ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਅਤੇ ਤਾਇਨਾਤੀਆਂ ਦੀ ਜਾਰੀ ਲਿਸਟ ਮੁਤਾਬਿਕ ਪ੍ਰਿੰਸੀਪਲ ਨਿਸ਼ਾਨ ਸਿੰਘ ਦੀ ਤਾਇਨਾਤੀ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੋਗਾ ਵਜੋਂ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਨਿਸ਼ਾਨ ਸਿੰਘ ਪਹਿਲਾਂ ਬਤੌਰ ਜ਼ਿਲਾ ਸਾਇੰਸ ਸੁਪਰਵਾਇਸਰ, ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ।