ਅਕਾਲੀ ਦਲ ਦੇ ਸਾਬਕਾ ਸਰਪੰਚ ਮਨਜੀਤ ਸਿੰਘ ਗਿੱਲ ਢਿਲਵਾਂ ਵਾਲਾ ਨੇ ਵੱਡੀ ਗਿਣਤੀ ਸਾਥੀਆਂ ਸਣੇ ਆਮ ਆਦਮੀ ਪਾਰਟੀ ਚ ਸ਼ਾਮਲ

ਬਾਘਾਪੁਰਾਣਾ,7 ਦਸੰਬਰ (ਰਾਜਿੰਦਰ ਸਿੰਘ ਕੋਟਲਾ):- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਉਸ ਸਮੇਂ ਵੱਡੀ ਸਿਆਸੀ ਹਲਚਲ ਹੋਈ ਜਦ ਹਲਕੇ ਦੇ ਪਿੰਡ ਢਿੱਲਵਾਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੱਟੜ ਆਗੂ ਮਨਜੀਤ ਸਿੰਘ ਗਿੱਲ ਸਾਬਕਾ ਸਰਪੰਚ ਢਿੱਲਵਾਂ ਵਾਲਾ ਵਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਕਬੂਲਦਿਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਿਰੋਪਾਉ ਦੇ ਕੇ ਜੀ ਆਇਆ ਕਿਹਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਵਿਚ ਦਿਨ ਰਾਤ ਲੋਕ ਸੇਵਾ ਕਰਨਗੇ। ਇਸ ਸਮੇਂ ਪਿੰਡ ਵਾਸੀਆਂ ਦੇ ਵੱਡੇ ਇਕੱਠ ਤੋਂ ਇਲਾਵਾ ਗੁਰਸੇਵਕ ਸਿੰਘ ਗਿੱਲ, ਬਲਜਿੰਦਰ ਸਿੰਘ ਪੁਰੀ, ਰੇਸ਼ਮ ਸਿੰਘ, ਰਾਜਾ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ ਗਿੱਲ ਆਦਿ ਵੱਡੀ ਗਿਣਤੀ ਵਿਚ ਇਲਾਕੇ ਭਰ ਦੇ ਵਲੰਟੀਅਰ ਹਾਜ਼ਰ ਸਨ।