ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ, ਰੋਲਰ ਸਕੇਟਿੰਗ ਦੇ ਸਟੇਟ ਲੈਵਲ ਮੁਕਾਬਲੇ ‘ਚ,ਮਾਰੀ ਬਾਜ਼ੀ

ਮੋਗਾ, 17 ਦਸੰਬਰ (ਜਸ਼ਨ): ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ ਦੀ ਦੇਖ ਰੇਖ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ‘ਚ ਚੱਲ ਰਹੀ ਵਿੱਦਿਅਕ ਸੰਸਥਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਲਗਾ ਰਹੀ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਵੰਦਨਾ ਚੌਥੀ ਜਮਾਤ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ 1500 ਮੀਟਰ ਕੁਆਰਡ ਰੋਲਰ ਸਕੇਟਿੰਗ ਦੇ ਸਟੇਟ ਲੈਵਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਪਹੁੰਚਣ ਤੇ ਵਿਦਿਆਰਥਣ ਵੰਦਨਾ ਦਾ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੰਦਨਾ ਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਸਕੂਲ ਦੇ ਖੇਡ ਅਧਿਆਪਕਾਂ ਦੀ ਅਗਵਾਈ ਤੇ ਸਹਿਯੋਗ ਸਦਕਾ ਸਕੂਲ ਦੇ ਕਈ ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਸਟੇਟ ਲੈਵਲ ਤੇ ਪਹੁੰਚੇ ਹਨ।  ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣਾ ਤੇ ਸਕੂਲ ਦਾ ਨਾਮ ਚਮਕਾ ਰਹੇ ਹਨ। ਪ੍ਰਿੰਸੀਪਲ ਮੈਡਮ ਨੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।