ਬਰਜਿੰਦਰ ਸਿੰਘ ਬਰਾੜ ਅਤੇ ਤੀਰਥ ਸਿੰਘ ਮਾਹਲਾ ਦੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ
ਮੋਗਾ, 18 ਦਸੰਬਰ (ਜਸ਼ਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਤੋਂ ਅਹਿਮ ਸੇਵਾਵਾਂ ਨਿਭਾਉਣ ਵਾਲਿਆਂ ਦੀ ਹੌਸਲਾ ਅਫਜਾਈ ਕਰਦਿਆਂ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ । ਮੋਗਾ ਜ਼ਿਲੇ੍ਹ ਦੀਆਂ ਅਹਿਮ ਸ਼ਖ਼ਸੀਅਤਾਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਏ ਜਾਣ ਤੇ ਸਮੁੱਚੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਕਾਲੀ ਖੇਮੇਂ ਨਾਲ ਸਬੰਧਤ ਆਗੂਆਂ ਦਾ ਆਖਣਾ ਹੈ ਪੰਜਾਬ ਦੇ ਲੋਕਾਂ ਨੇ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਰਾਜ ਦੀ ਸੱਤਾ ਸੌਂਪ ਕੇ ਦੇਖ ਲਿਆ ਕਿ ਇਹਨਾਂ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਹਾਲਾਤਾਂ ਨੂੰ ਬੱਦ ਤੋਂ ਬਦਤਰ ਬਣਾ ਦਿੱਤਾ ਹੈ । ਉਹਨਾਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਹੈ ਅਤੇ ਹੁਣ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਾਸੀ ਮੁੜ ਅਕਾਲੀ ਦਲ ਵੱਲ ਆ ਰਹੇ ਹਨ । ਆਗੂਆਂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜਬੂਤੀ ਲਈ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਅਹੁਦੇਦਾਰੀਆਂ ਨਾਲ ਪਾਰਟੀ ਦੀ ਸਾਖ ਹੋਰ ਮਜ਼ਬੂਤ ਹੋਵੇਗੀ ।
ਇਨ੍ਹਾਂ ਨਿਯੁਕਤੀਆਂ ‘ਤੇ ਮੋਗਾ ਜ਼ਿਲ੍ਹੇ ਦੇ ਅਕਾਲੀ ਦਲ ਖੇਮਿਆਂ ‘ਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਬਰਜਿੰਦਰ ਸਿੰਘ ਬਰਾੜ ਨੂੰ ਵਧਾਈਆਂ ਦੇਣ ਵਾਲਿਆਂ ‘ਚਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ , ਸਰਪੰਚ ਨਿਹਾਲ ਸਿੰਘ , ਚੇਅਰਮੈਨ ਅਤੇ ਅਬਜ਼ਰਵਰ ਖਣਮੁੱਖ ਭਾਰਤੀ ਪੱਤੋ, ਬੂਟਾ ਸਿੰਘ ਦੌਲਤਪੁਰਾ, ਪ੍ਰੇਮ ਚੰਦ ਚੱਕੀ ਵਾਲੀ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਗੋਵਰਧਨ ਪੋਪਲੀ, ਮਨਜੀਤ ਸਿੰਘ ਧੰਮੂ, ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਜਥੇਦਾਰ ਬੂਟਾ ਸਿੰਘ ਦੌਲਤਪੁਰਾ, ਗੁਰਪ੍ਰੀਤ ਸਿੰਘ ਧੱਲੇਕੇ, ਸੁਖਰਾਜ ਸਿੰਘ ਧੰਮੂ, ਰਵਦੀਪ ਸਿੰਘ ਸੰਘਾ ਦਾਰਾਪੁਰ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਸੁਰਜੀਤ ਸਿੰਘ ਸੰਧੂਆਂ ਵਾਲਾ ਸਾਬਕਾ ਸਰਪੰਚ, ਰਾਮ ਸਿੰਘ ਚੜਿੱਕ, ਸਾਬਕਾ ਚੇਅਰਮੈਨ ਜਗਤਾਰ ਸਿੰਘ ਚੜਿੱਕ, ਸੁਖਮੰਦਰ ਸਿੰਘ ਡਗਰੂ, ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ, ਬੂਟਾ ਸਿੰਘ ਸੋਸਣ, ਜਸਪਾਲ ਸਿੰਘ ਖੋਸਾ ਪਾਂਡੋ, ਬਿਪਨਪਾਲ ਸਿੰਘ ਖੋਸਾ, ਨਿਰਮਲ ਸਿੰਘ ਜੋਗੇਵਾਲਾ, ਸੀਨੀਅਰ ਆਗੂ ਚਰਨਪ੍ਰੀਤ ਸਿੰਘ ਅੰਟੂ ਡਾਲਾ,ਚਰਨਜੀਤ ਸਿੰਘ ਡਾਲਾ,ਗੁਰਚਰਨ ਸਿੰਘ ਕਾਲੀਏ ਵਾਲਾ, ਦੀਪਇੰਦਰਪਾਲ ਸਿੰਘ, ਸੰਧੂ, ਰਣਜੀਤ ਸਿੰਘ ਭਾਊ, ਨਰਿੰਦਰ ਸਿੰਘ ਸਾਬਕਾ ਸਰਪੰਚ ਬੁੱਕਣ ਵਾਲਾ, ਗੌਰਵ ਗੁਪਤਾ ਗੁੱਡੂ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਮੁਕੰਦ ਸਿੰਘ ਸਾਬਕਾ ਸਰਪੰਚ ਬੁੱਕਣ ਵਾਲਾ, ਕੁਲਵਿੰਦਰ ਸਿੰਘ ਚੋਟੀਆਂ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਢਿੱਲੋਂ, ਰਾਕੇਸ਼ ਕੁਮਾਰ ਕਾਲਾ ਬਜਾਜ, ਬਲਜੀਤ ਸਿੰਘ ਜੱਸ ਮੰਗੇਵਾਲਾ, ਕੁਲਵੰਤ ਸਿੰਘ ਕਾਲੀਏ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।