ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਦੇਖ ਰੇਖ ਹੇਠ ਸਰਬਸੰਮਤੀ ਨਾਲ ਹੋਈ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਦੀ ਚੋਣ
*ਸਰਬਸੰਮਤੀ ਨਾਲ ਸ. ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚੋਟੀਆ ਕਲਾਂ, ਮੋਗਾ ਕੋਆਪ੍ਰੇਟਿਵ ਦੇ ਪ੍ਰਧਾਨ ਨਿਯੁਕਤ
ਮੋਗਾ, 23 ਦਸੰਬਰ (ਜਸ਼ਨ) 'ਦੀ ਮੋਗਾ ਡਿਸਟ੍ਰਿਕਟ ਕੋਆਪ੍ਰੇਟਿਵ ਯੂਨੀਅਨ ਲਿਮਟਿਡ' ਸੋਸਾਇਟੀ ਮੋਗਾ ਦੇ ਮੈਂਬਰਾਂ ਦੀ ਚੋਣ 22 ਦਸੰਬਰ ਨੂੰ ਸਰਬਸੰਮਤੀ ਨਾਲ ਹੋਈ। ਆਮ ਆਦਮੀ ਪਾਰਟੀ ਦੇ ਵਲੰਟੀਅਰ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਉਹਨਾਂ ਨਾਲ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੱਘਰ ਸਿੰਘ , ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਦਰਸ਼ਨ ਲਾਲ , ਸੰਦੀਪ ਸਿੰਘ, ਕੁਲਦੀਪ ਕੌਰ, ਰਾਜਵੀਰ ਕੌਰ ਸੁਸਾਇਟੀ ਦੇ ਮੈਂਬਰ ਚੁੁਣੇ ਗਏ ਸਨ। ਮੀਟਿੰਗ ਦੌਰਾਨ ਹਾਜਰ ਮੈਬਰਾਂ ਦੁਆਰਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਬਸੰਮਤੀ ਨਾਲ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਪ੍ਰਧਾਨ ਚੁਣੇ ਗਏ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਮੀਡੀਆ ਇੰਚਾਰਜ ਜਿਲ੍ਹਾ ਮੋਗਾ ਅਮਨ ਰਖਰਾ, ਕੌਂਸਲਰ ਬਲਜੀਤ ਸਿੰਘ ਚਾਨੀ, ਕੌਂਸਲਰ ਹਰਜਿੰਦਰ ਰੋਡੇ ਅਤੇ ਸਮੂਹ ਪਿੰਡ ਵਾਸੀਆਂ ਅਤੇ ਕੋ: ਸੋਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨਾ ਕਿਸਾਨੀ ਮਸਲਿਆਂ ਦੇ ਹੱਲ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਹਿੰਦੇ ਕੰਮ ਪੂਰੇ ਕਰਨ ਦਾ ਭਰੋਸਾ ਦਿੱਤਾ। ਆਮ ਆਦਮੀ ਪਾਰਟੀ ਦੇ ਵਲੰਟੀਅਰ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਢਾਈ-ਢਾਈ ਸਾਲ ਲਈ ਪ੍ਰਧਾਨ ਚੁਣੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਮੀਡੀਆ ਇੰਚਾਰਜ ਜਿਲ੍ਹਾ ਮੋਗਾ ਅਮਨ ਰਖਰਾ, ਕੌਂਸਲਰ ਬਲਜੀਤ ਸਿੰਘ ਚਾਨੀ, ਕੌਂਸਲਰ ਹਰਜਿੰਦਰ ਰੋਡੇ, ਗੁਰਵੰਤ ਸੋਸਣ ਆਦਿ ਨੇ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸਾਰੇ ਚੁਣੇ ਗਏ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ।