ਸਿੱਖਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਨਿੱਕੇ ਨਿੱਕੇ ਬੱਚਿਆਂ ਨੇ ਚਲਾਈ ਵਿਸ਼ੇਸ਼ ਮੁਹਿੰਮ
ਮੋਗਾ, 28 ਦਸੰਬਰ ( ਰਾਜਿੰਦਰ ਸਿੰਘ ਕੋਟਲਾ ਬਾਘਾਪੁਰਾਣਾ):(ਵੀਡੀਓ ਲਈ ਖ਼ਬਰ ਦੇ ਆਖੀਰ ਵਿਚ ਦਿੱਤਾ ਲਿੰਕ ਕਲਿਕ ਕਰੋ ਜੀ),,ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਚਾਰ ਸ਼ਹਿਬਜਾਦਿਆਂ ਵੱਲੋਂ ਕੀਤੀਆਂ ਗਈਆਂ ਬੇ ਮਿਸਾਲ ਅਤੇ ਲਾਸਾਨੀ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਾਉਣ ਲਈ 21ਦਸੰਬਰ ਤੋਂ 29 ਦਸੰਬਰ ਤੱਕ ਬਾਘਾਪੁਰਾਣਾ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਨਿੱਕੇ ਨਿੱਕੇ ਬੱਚਿਆਂ ਨੇ ਆਪਣੇ ਨਿੱਕੇ ਨਿੱਕੇ ਹੱਥਾਂ ਵਿੱਚ ਬੈਨਰ ਅਤੇ ਤਖਤੀਆਂ ਫੜਕੇ ਸਿੱਖਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ।ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੀ ਇਹੋ ਹੋਵੇਗੀ ਕਿ ਦੇਸ਼ ਦੇ ਹਰ ਬਸ਼ਿੰਦੇ ਨੂੰ ਸ਼ਹਾਦਤਾਂ ਬਾਰੇ ਇਲਮ ਹੋਵੇ ਅਤੇ ਹਰ ਦੇਸ਼ ਵਾਸੀ ਦੇਸ਼ ਨੂੰ ਉਸੇ ਤਰ੍ਹਾਂ ਪਿਆਰ ਕਰੇ ਜਿਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਦੇਸ਼ ਕੌਮ ਲਈ ਆਪਣੀਆਂ ਜਿੰਦੜੀਆਂ ਵਾਰੀਆਂ ਸਨ
ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿਕ ਕਰੋ ਜੀ