ਹਾਰਵਰਡ ਕਾਨਵੈਂਟ ਸਕੂਲ ਬਾਘਾਪੁਰਾਣਾ ਵਿਖੇ ਮਾਤਾ ਗੁਜਰ ਕੌਰ ਜੀ ਚਾਰੇ ਸਾਹਿਬਜਾਦਿਆਂ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ

 ਬਾਘਾਪੁਰਾਣਾ,29 ਦਸੰਬਰ (ਰਾਜਿੰਦਰ ਸਿੰਘ ਕੋਟਲਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਮਾਤਾ ਗੁਜਰ ਕੌਰ ਜੀ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਇਆ ਵੱਡੇ ਪੱਧਰ 'ਤੇ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਦੇ ਉੱਦਮ ਸਦਕਾ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਰਕਾਸ਼ ਕੀਤਾ ਗਿਆ ਅਤੇ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ, ਪ੍ਰਿੰਸੀ: ਮੈਡਮ ਨਿਧੀ ਬਰਾੜ ਸਮੂਹ ਅਧਿਆਪਕ ਵਿਦਿਆਰਥੀਆਂ ਅਤੇ ਬੱਸ ਡਰਾਇਵਰਾਂ ਨੇ ਹਾਜਰੀ ਭਰੀ। ਬੱਚਿਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਕਿਹਾ ਕਿ ਸਹਿਬਜਾਦਿਆਂ ਦੀ ਸ਼ਹਾਦਤ ਜੁਲਮ ਅੱਗੇ ਨਾ ਝੁਕਣ ਦੀ  ਇਕ ਅਨੋਖੀ ਮਿਸਾਲ ਹੈ । ਇਸ ਲਈ ਸਾਨੂੰ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਦੇ ਮੱਦੇਨਜ਼ਰ ਇਨ੍ਹਾਂ ਦਿਨਾਂ ਵਿਚ ਕਿਸੇ ਪ੍ਰਕਾਰ ਦੀਆਂ ਖ਼ੁਸ਼ੀਆਂ ਦੇ ਪ੍ਰੋਗਰਾਮ ਮਨਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਪਾਠ ਕਰਨਾ ਚਾਹੀਦਾ ਹੈ। ਕਥਾਵਾਚਕ ਅਤੇ ਰਾਗੀ ਭਾਈ ਗੁਰਚਰਨ ਸਿੰਘ ਪੋਹਲੀ ਨੇ ਬੱਚਿਆਂ ਨੂੰ ਸਿੱਖ ਧਰਮ ਦੇ ਕੁਰਬਾਨੀਆਂ ਭਰੇ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।