ਭਾਰਤ ਜੋੜੋ ਯਾਤਰਾ ਦੀ ਸਫਲਤਾ ਲਈ,ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਧਰਮਕੋਟ ਮੋਗਾ, 30 ਦਸੰਬਰ (ਜਸ਼ਨ): :  ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦੇਸ਼ ਪੱਧਰੀ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਕਰ ਰਹੇ ਹਨ । ਜਨਵਰੀ 'ਚ ਇਸ ਯਾਤਰਾ ਦੇ ਪੰਜਾਬ ਆਉਣ ਸਬੰਧੀ  ਕਾਂਗਰਸ ਕਮੇਟੀ ਦੇ ਜਿਲਾ ਪ੍ਰਧਾਨ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ  ਵੱਲੋਂ ਪਾਰਟੀ ਦੇ ਅਹੁਦੇਦਾਰਾਂ  ਤੇ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ  ਗਈ । ਇਸ ਮੀਟਿੰਗ ਦੌਰਾਨ  ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ  ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਇਸ ਯਾਤਰਾ ਵਿੱਚ ਹਰੇਕ ਬਲਾਕ ਤੋਂ ਘੱਟੋ-ਘੱਟ 25  ਮੈਂਬਰ ਤੇ ਹਲਕੇ ਚੋਂ 50 ਵਰਕਰਾਂ ਦਾ ਹਿੱਸਾ ਲੈਣਾ ਜਰੂਰੀ ਹੈ । ਲੋਹਗੜ੍ਹ ਨੇ  ਦੱਸਿਆ ਕਿ ਇਸ ਸਬੰਧੀ ਪਾਰਟੀ ਵਰਕਰਾਂ ਦੀਆਂ ਲਿਸਟਾਂ ਜਲਦੀ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ ਤੇ ਹਲਕਾ ਧਰਮਕੋਟ ਦੇ ਪ੍ਰਧਾਨ ਗੁਰਬੀਰ ਸਿੰਘ ਗੋਗਾ  ਨੇ ਆਪਣੇ ਸੰਬੋਧਨ ਵਿੱਚ ਇਸ ਯਾਤਰਾ ਸਬੰਧੀ ਪਾਰਟੀ ਵਰਕਰਾਂ ਨੂੰ ਵਿਸਥਾਰ ਨਾਲ ਦੱਸਿਆ ਤੇ  ਭਰੋਸਾ ਦਿਵਾਇਆ ਕਿ ਇਸ ਯਾਤਰਾ ਸਬੰਧੀ ਉਨ੍ਹਾਂ  ਦੀ ਟੀਮ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ । ਇਸ ਮੌਕੇ ਇੰਦਰਪ੍ਰੀਤ ਸਿੰਘ ਬੰਟੀ, ਜਰਨੈਲ ਸਿੰਘ ਖੰਬੇ, ਸ਼ਿਵਾਜ ਸਿੰਘ ਭੋਲਾ, ਹਰਪ੍ਰੀਤ ਸਿੰਘ ,ਪ੍ਰਿਤਪਾਲ ਸਿੰਘ ਚੀਮਾ, ਬਲਵਿੰਦਰ ਸਿੰਘ ਸਮਰਾ ,ਨਿਰਮਲ ਸਿੰਘ ਐਮ ਸੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।