ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਲੰਗੇਆਣਾ ਪੁਰਾਣਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
*ਗੁਰੂ ਗੋਬਿੰਦ ਸਿੰਘ ਜੀ ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜਾਦਿਆਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ :ਬਾਬਾ ਸਾਧੂ ਸਿੰਘ ਲੰਗੇਆਣਾ
ਬਾਘਾਪੁਰਾਣਾ,30 ਦਸੰਬਰ (ਰਾਜਿੰਦਰ ਸਿੰਘ ਕੋਟਲਾ)-ੁਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਗੋਬਿੰਦ ਸਰ ਸਾਹਿਬ ਪਿੰਡ ਲੰਗੇਆਣਾ ਪੁਰਾਣਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਅਤੇ ਐਨ ਆਰ ਵੀਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਇੱਕ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਸੋਬਿਤ ਸਨ ਜੋ ਸੋਹਣੇ ਫੁੱਲਾਂ ਨਾਲ ਸਜਾਈ ਗਈ ਸੀ। ਨਗਰ ਕੀਰਤਨ ਦੀ ਅਗਵਾਈ ਗੁਰੂ ਸਾਹਿਬ ਜੀ ਦੇ ਪੰਜ ਪਿਆਰੇ ਅਤੇ ਨਿਸ਼ਾਨਚੀ ਕਰ ਰਹੇ ਸਨ ਅਤੇ ਨਗਰ ਕੀਰਤਨ ਪਿੰਡ ਲੰਗੇਆਣਾ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਹਰਗੋਬਿੰਦ ਸਰ ਸਾਹਿਬ ਵਿਖੇ ਸਮਾਪਤ ਹੋਇਆ।ਪਿੰਡ ਵਿੱਚ ਥਾਂ ਥਾਂ ਸੰਗਤਾਂ ਵੱਲੋਂ ਗੁਰੂ ਮਹਾਰਾਜ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸੰਗਤਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਹਜੂਰੀ ਰਾਗੀ ਗੁਰਦੁਆਰਾ ਸੰਤ ਖਾਲਸਾ ਜਨਮ ਅਸਥਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਰੋਡੇ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨਿਹਾਲ ਕੀਤਾ ਅਤੇ ਬਾਬਾ ਸਾਧੂ ਸਿੰਘ ਜੀ ਲੰਗੇਆਣਾ ਨੇ ਵਕਥਾ ਵਿਚਾਰ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰੀਜ,ਮਾਤਾ ਗੁਜਰੀ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ, ਚਾਰੇ ਸਾਹਿਬਜ਼ਾਦਿਆਂ ਦੀ ਮਹਨ ਅਤੇ ਅਨੋਖੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਭਾਈ ਵਰਿਆਮ ਸਿੰਘ ਸਲੀਣਾ ਦੇ ਪਰਸਿੱਧ ਕਵਿਸਰੀ ਜੱਥੇ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੀਵਨ ਵਾਰੇ ਅਤੇ ਸਿੱਖ ਇਤਿਹਾਸ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਮੀਂਹ ਪੈਂਦੇ ਵਿੱਚ ਵੀ ਭਾਰੀ ਗਿਣਤੀ ਵਿੱਚ ਗੁਰੂ ਪਿਆਰ ਵਾਲੀਆਂ ਸੰਗਤਾਂ ਨਗਰ ਕੀਰਤਨ ਵਿੱਚ ਸਾਮਲ ਸਨ ਜਿਸ ਦੌਰਾਨ ਸ਼ਮੂਹ ਸਿੱਖ ਸੰਗਤਾਂ ਨੇ ਦਰਸ਼ਨ ਕੀਤੇ ਸੰਗਤਾਂ ਲਈ ਚਾਹ ਮੱਠੀਆਂ,ਬਿਸਕੁਟ,ਸੇਬ ਕੇਲੇ,ਪਰਸਾਦਿ ਅਤੇ ਗੁਰੂ ਕੇ ਲੰਗਰ ਅਤੁਟ ਵਰਤਾਓ ਗਏ।ਅੰਤ ਵਿੱਚ ਮੁੱਖ ਸੇਵਾਦਾਰ ਬਾਬਾ ਸਾਧੂ ਸਿੰਘ ਜੀ, ਬਾਬਾ ਗੁਰਦਿਆਲ ਸਿੰਘ ਜੀ ਵੱਲੋਂ ਗੁਰੂ ਸਾਹਿਬ ਜੀ ਦੇ ਪੰਜ ਪਿਆਰਿਆਂ,ਕਵਿਸਰੀ ਜੱਥੇ ਨੂੰ ਲੋਈਆਂ ਅਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਸਹਿਯੋਗੀ, ਸੇਵਾਦਾਰਾਂ ਅਤੇ ਵਰਦੇ ਮੀਂਹ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਸਟੇਜ ਸੈਕਟਰੀ ਦੀ ਸੇਵਾ ਗਿਆਨੀ ਬਲਵਿੰਦਰ ਸਿੰਘ ਜੀ ਰੋਡੇ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਬਾਬਾ ਗੁਰਦਿਆਲ ਸਿੰਘ ਜੀ,ਭਾਈ ਅਮਰਜੀਤ ਸਿੰਘ,ਭਾਈ ਰਣਜੀਤ ਸਿੰਘ ਪਰਧਾਨ,ਬਾਬਾ ਬੂਟਾ ਸਿੰਘਭਾਈ ਅਮਰਜੀਤ ਸਿੰਘ ਖਾਲਸਾ ਆੜਤੀਆਂ,ਭਾਈ ਮੋਹਨ ਸਿੰਘ ਕਨੇਡਾ, ਭਾਈ ਸੁਚੇਤ ਸਿੰਘ,ਸਤਵੰਤ ਸਿੰਘ ਬਰਾੜ ,ਗ੍ੰਥੀ ਬਲਵੰਤ ਸਿੰਘ,ਮੈਬਰ ਜੁਗਰਾਜ ਸਿੰਘ ਖਾਲਸਾ,ਸਰਪੰਚ ਜਰਨੈਲ ਸਿੰਘ,ਮਨਜੀਤ ਸਿੰਘ, ਮਨਜੀਤ ਸਿੰਘ ਫੌਜੀ,ਆਦਿ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਵਿੱਚ ਸਾਮਿਲ ਸਨ।