ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ

ਮੋਗਾ, 13 ਜਨਵਰੀ (ਜਸ਼ਨ)- : ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਆਖਿਆ ਕਿ 14 ਜਨਵਰੀ ਨੂੰ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਕਾਨਫ਼ਰੰਸ ਇਤਿਹਾਸਕ ਹੋਵੇਗੀ । ਉਨ੍ਹਾਂ ਆਖਿਆ ਕਿ ਮੋਗਾ ਹਲਕੇ ਤੋਂ ਪੰਜਾਬ ਹੈਲਥ ਐਂਡ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੁੰਮਾ ਹੁੰਮਾ ਕੇ ਮੁਕਤਸਰ ਸਾਹਿਬ ਵਿਖੇ ਕਾਫਲਿਆਂ ਦੇ ਰੂਪ ਵਿਚ ਪੁੱਜਣਗੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਅਤੇ ਫਰੇਬ ਦੇ ਸਹਾਰੇ ਪਹਿਲਾਂ ਕਾਂਗਰਸ ਪਾਰਟੀ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੱਤਾ ਖੇਡਿਆ ਅਤੇ ਸੱਤਾ ’ਤੇ ਕਾਬਜ਼ ਹੋ ਕੇ ਲੋਕ ਹਿਤਾਂ ਨੂੰ ਵਿਸਾਰ ਦਿੱਤਾ ਹੈ, ਉਸ ਨੂੰ ਵੇਖਦਿਆਂ ਪੰਜਾਬ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ‘ਤੇ ਭੋਰਾ ਵੀ ਯਕੀਨ ਨਹੀਂ ਕਰਦੇ ਅਤੇ ਉਹ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਪਰਤ ਰਹੇ ਹਨ । ਅਮਰਜੀਤ ਸਿੰਘ ਲੰਢੇਕੇ ਨੇ ਆਖਿਆ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਅਤੇ ਮਾਘੀ ਮੌਕੇ ਹੋਣ ਵਾਲੀ ਕਾਨਫਰੰਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਮ ਲੋਕਾਂ ਦੀ ਇਕੱਤਰਤਾ ਤੋਂ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੀ ਮਜਬੂਤੀ ਦਾ ਸੁਨੇਹਾ ਜਾਵੇਗਾ ।
ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ ਤੋਂ ਇਲਾਵਾ ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ , ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ, ਗੁਰਪ੍ਰੀਤ ਸਿੰਘ ਧੱਲੇਕੇ, ਗੁਰਵਿੰਦ ਸਿੰਘ ਸਿੰਘਾ ਵਾਲਾ ਸਰਕਲ ਪ੍ਰਧਾਨ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਬਲਜੀਤ ਸਿੰਘ ਜੱਸ ਮੰਗੇਵਾਲਾ, ਕੁਲਵਿੰਦਰ ਸਿੰਘ ਚੋਟੀਆਂ, ਮਾਸਟਰ ਗੁਰਦੀਪ ਸਿੰਘ ਮਹੇਸਰੀ, ਸਰਪੰਚ ਨਰਿੰਦਰ ਸਿੰਘ ਬੁੱਕਣਵਾਲਾ, ਕੁਲਦੀਪ ਸਿੰਘ ਜੋਗੇਵਾਲਾ, ਨਿਰਮਲ ਸਿੰਘ ਸਰਪੰਚ ਜੋਗੇਵਾਲਾ, ਪ੍ਰੇਮ ਚੰਦ ਚੱਕੀਵਾਲਾ, ਗੋਵਰਧਨ ਪੋਪਲੀ, ਮਨਜੀਤ ਸਿੰਘ ਧੰਮੂ , ਸੁਰਜੀਤ ਸਿੰਘ ਸੰਧੂਆਂ ਵਾਲਾ ਅਤੇ ਅਕਾਲੀ ਵਰਕਰ ਹਾਜ਼ਰ ਸਨ।