ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਮੋਗਾ, 13 ਜਨਵਰੀ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਤੇ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਆਪਸੀ ਭਾਈਚਾਰੇ ਤੇ ਸਦਭਾਵਨਾ ਦਾ ਪ੍ਰਤੀਕ ਤਿਉਹਾਰ ‘ਲੋਹੜੀ’ ਬੜੇ ਹੀ ਚਾਅ ਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਲੋਹੜੀ ਤੇ ਮਾਘੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਦੱਸੀ ਗਈ। ਲੋਹੜੀ ਦੀ ਪਵਿੱਤਰ ਧੂਣੀ ਬਾਲੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਅਸ਼ੀਸ਼ ਸ਼ਰਮਾ ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਜੀ ਟੀ ਰੋਡ ਮੋਗਾ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੀ ਹਾਜ਼ਰ ਸਨ। ਸਾਰਿਆਂ ਨੇ ਲੋਹੜੀ ਦੀ ਪਵਿੱਤਰ ਧੂਣੀ ਵਿੱਚ ਤਿਲ ਪਾਏ ਤੇ ਈਸ਼ਰ ਆ ਦਲਿੱਦਰ ਜਾ ਆਦਿ ਗੀਤ ਗਾਏ। ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਜੀ ਨੇ ਦੱਸਿਆ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਤਿਉਹਾਰਾਂ ਰਾਹੀ ਹੀ ਸਾਡੀ ਨੌਜਵਾਨ ਪੀੜ੍ਹੀ ਤੇ ਬੱਚੇ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਾਰੇ ਤਿਉਹਾਰ ਹੀ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਧਾਰਮਿਕ ਏਕਤਾ ਤੇ ਸਰਬ-ਸਾਂਝੀਵਾਲਤਾ ਦਾ ਪਾਠ ਸਕੂਲ ਵਿਚ ਹੀ ਪੜ੍ਹ ਜਾਣ।