ਸਟੂਡੈਂਟ ਵੀਜ਼ੇ ਲਈ ਮਾਲਵੇ ਦੀਆਂ ਅਹਿਮ ਸੰਸਥਾਵਾਂ ਵਿਚ ਸ਼ੁਮਾਰ ਕੀਤੀ ਜਾਂਦੀ ਹੈ ਗੋਲਡਨ ਐਜੂਕੇਸ਼ਨਸ ਸੰਸਥਾ ਮੋਗਾ
ਮੋਗਾ 14 ਜਨਵਰੀ (ਜਸ਼ਨ )ਭਗਤ ਸਿੰਘ ਮਾਰਕਿਟ ਮੋਗਾ ਵਿੱਚ ਸਥਿਤ ਗੋਲਡਨ ਐਜੂਕੇਸ਼ਨਜ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮਾਲਵੇ ਦੀਆਂ ਅਹਿਮ ਸੰਸਥਾਵਾਂ ਵਿਚ ਸ਼ੁਮਾਰ ਕੀਤੀ ਜਾਂਦੀ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ।ਪਿਛਲੇ ਦਿਨੀਂ ਸੰਸਥਾ ਨੇ ਅਮਨਦੀਪ ਦੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਦਿੱਤਾ । ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦੀਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਦੇ ਨਾਲ ਨਾਲ ਉਹਨਾਂ ਦੇ ਸਟਾਫ ਮੈਂਬਰਸ ਨੇ ਅਮਨਦੀਪ ਕੌਰ ਨੂੰ ਵੀਜਾ ਦਿੰਦਿਆ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਅਮਨਦੀਪ ਕੌਰ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਉਹਨਾਂ ਆਖਿਆ ਕਿ ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।