ਜੀ.ਐਸ. ਐਗਰੋ ਇੰਡਸਟਰੀਜ਼ ਦੇ ਕਰਮਚਾਰੀਆਂ ਵਿੱਚ ਫੈਲਾਈ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ

ਮੋਗਾ, 17 ਜਨਵਰੀ:  (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਦੀ ਦੇਖ ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਸੜਕ ਸੁਰੱਖਿਆ ਹਫ਼ਤਾ-2023 ਤਹਿਤ ਵੱਖ ਵੱਖ ਥਾਵਾਂ ਤੇ ਨਿੱਤ ਦਿਨ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਅੱਜ ਡੀ.ਐਸ.ਪੀ. ਟ੍ਰੈਫਿਕ ਮੋਗਾ ਸ੍ਰ. ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਜੀ.ਐਸ. ਐਗਰੋ ਇੰਡਸਟਰੀਜ਼ ਫੋਕਲ ਪੁਆਇੰਟ ਮੋਗਾ ਦੇ ਕਰਮਚਾਰੀਆਂ  ਨੂੰ  ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ 'ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸੰਬੰਧੀ  ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ  ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ  ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ। ਇਸ ਮੌਕੇ ਮੈਨੇਜਰ ਗੁਰਚਰਨ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਚੈਨ ਸਿੰਘ, ਜ਼ਸਵੰਤ ਸਿੰਘ ਆਦਿ ਹਾਜ਼ਰ ਸਨ।