ਜ਼ੀਰਾ ਫੈਕਟਰੀ ਬੰਦ ਹੋਣ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਡਾ. ਅਮਨਦੀਪ ਅਰੋੜਾ, ਮਨਜੀਤ ਬਿਲਾਸਪੁਰ, ,ਅਮ੍ਰਿਤਪਾਲ ਸੁਖਾਨੰਦ ਅਤੇ ਲਾਡੀ ਢੋਸ ਨੇ ਦਿੱਤਾ ਵੱਡਾ ਬਿਆਨ

ਮੋਗਾ, 17  ਜਨਵਰੀ (ਜਸ਼ਨ )-ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਚਾਰੇ ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ, ਦਵਿੰਦਰ ਜੀਤ ਸਿੰਘ ਲਾਡੀ ਢੋਸ,  ਮਨਜੀਤ ਸਿੰਘ ਬਿਲਾਸਪੁਰ ਅਤੇ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਰਕਾਰ ਦੇ ਇਸ ਫੈਂਸਲੇ ਨੂੰ ਲੋਕ ਹਿਤ 'ਚ ਲਿਆ ਗਿਆ ਫੈਂਸਲਾ ਕਿਹਾ ਹੈ । ਉਹਨਾਂ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ  ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਲੋਕ ਹਿੱਤਾਂ ਵਿੱਚ ਫੈਂਸਲੇ ਲੈਣ ਲਈ ਜਾਣੀ ਜਾਂਦੀ ਹੈ। ਉਸੇ ਦੇ ਤਹਿਤ ਮਾਨ ਸਰਕਾਰ ਵੱਲੋਂ ਇੱਕ ਹੋਰ ਸ਼ਲਾਘਾਯੋਗ  ਫੈਂਸਲਾ ਲਿਆ ਗਿਆ ਹੈ । ਧਰਤੀ ਦੇ ਪੀਣ ਯੋਗ ਪਾਣੀ ਨੂੰ ਪ੍ਰਦੂਸ਼ਤ  ਹੋਣ ਤੋਂ ਬਚਾਉਣ ਲਈ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤਾ ਹੈ। ਮਾਨ ਸਾਬ੍ਹ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।