ਡੈਮੋਕਰੇਟਿਕ ਭਾਰਤੀਆ ਸਮਾਜ ਪਾਰਟੀ ਪੰਜਾਬ ਦੀ ਵਿਸੇਸ਼ ਮੀਟਿੰਗ ਪਿੰਡ ਖੁਖਰਾਣਾ ਵਿਖੇ ਹੋਈ
ਮੋਗਾ, 19 ਜਨਵਰੀ:(ਜਸ਼ਨ): ਡੈਮੋਕਰੇਟਿਕ ਭਾਰਤੀਆ ਸਮਾਜ ਪਾਰਟੀ ਪੰਜਾਬ ਦੀ ਵਿਸੇਸ਼ ਮੀਟਿੰਗ ਮੋਗਾ ਜ਼ਿਲ੍ਹੇ ਦੇ ਪਿੰਡ ਖੁਖਰਾਣਾ ਵਿਖੇ ਹੋਈ। ਪਾਰਟੀ ਦੇ ਸੂਬਾ ਪ੍ਰਧਾਨ ਜੁਗਰਾਜ ਸਿੰਘ ਜੈਮਲਵਾਲਾ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਕੌਮੀਂ ਉੱਪ ਚੇਅਰਮੈਨ ਪਰੇਮ ਲਾਲ, ਕੌਮੀਂ ਉੱਪ ਪ੍ਰਧਾਨ ਲਖਬੀਰ ਸਿੰਘ, ਤੇਜ ਸਿੰਘ ਖੁਖਰਾਣਾ ਮੀਤ ਪ੍ਰਧਾਨ ਪੰਜਾਬ, ਨਿਰਮਲ ਸਿੰਘ ਮੀਤ ਪ੍ਰਧਾਨ ਪੰਜਾਬ, ਸਰਵਣ ਸਿੰਘ ਪ੍ਰਧਾਨ ਜਾਗਰਣ ਪਾਰਟੀ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੂਬਾ ਪ੍ਰਧਾਨ ਜੁਗਰਾਜ ਸਿੰਘ ਜੈਮਲਵਾਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਡੈਮੋਕਰੇਟਿਕ ਭਾਰਤੀਆ ਸਮਾਜ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ ਤੋਂ ਚੋਣ ਲੜੇਗੀ । ਉਹਨਾਂ ਆਖਿਆ ਕਿ ਇਸ ਸਬੰਧੀ ਸਮੁੱਚੀ ਤਿਆਰੀ ਲਈ 31 ਜਨਵਰੀ ਨੂੰ ਜਲੰਧਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ । ਉਹਨਾਂ ਮੰਗ ਕੀਤੀ ਕਿ ਮੁੱਫਤ ਬਿਜਲੀ ਦੇਣ ਦੀ ਬਜਾਏ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਤਾਂ ਕਿ ਨੌਜਵਾਨ ਸਵੈਮਾਣ ਭਰਪੂਰ ਜ਼ਿੰਦਗੀ ਜਿਓਂ ਸਕਣ।
ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਰੇਗਾ ਕਾਮਿਆਂ ਨੂੰ 90 ਦਿਨ ਦੀ ਬਜਾਏ 365 ਦਿਨ ਕੰਮ ਦਿੱਤਾ ਜਾਵੇ ਅਤੇ ਦਿਹਾੜੀ ਵੀ 500 ਰੁਪਏ ਦਿੱਤੀ ਜਾਵੇ। ਇਸ ਮੌਕੇ ਗੁਰਤੇਜ ਸਿੰਘ ਪ੍ਰਧਾਨ ਜ਼ਿਲ੍ਹਾ ਮੋਗਾ, ਬਲਜਿੰਦਰ ਸਿੰਘ ਪ੍ਰਧਾਨ ਬਾਘਾਪੁਰਾਣਾ, ਬਲਜਿੰਦਰ ਸਿੰਘ ਜਨਰਲ ਸਕੱਤਰ , ਮਹਿੰਦਰ ਸਿੰਘ, ਜਗਸੀਰ ਸਿੰਘ ਭੇਖਾ, ਮਹਿਲਾ ਵਿੰਗ ਪ੍ਰਧਾਨ ਮਨਜੀਤ ਕੌਰ, ਹਰਜਿੰਦਰ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ ਕੋਟਲਾ ਮੇਹਰ ਸਿੰਘ ਵਾਲਾ, ਮਨਪ੍ਰੀਤ ਕੌਰ ਜਨਰਲ ਸਕੱਤਰ ਮਾਲਵਾ ਜ਼ੋਨ, ਸਰਬਜੀਤ ਸਿੰਘ ਰੰਡਿਆਲਾ, ਬਲਵਿੰਦਰ ਸਿੰਘ ਬਾਘਾਪੁਰਾਣਾ , ਸੋਹਣ ਸਿੰਘ ਕੋਟਕਪੂਰਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਨਵੇਂ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ ਗਿਆ।