ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਜਸਵਿੰਦਰ ਕੌਰ ਸੋਸਣ ਨੂੰ ਭਾਜਪਾ ਮਹਿਲਾ ਮੋਰਚਾ ਦਾ ਮਹਾਂਮੰਤਰੀ ਨਿਯੁਕਤ ਕੀਤਾ

ਮੋਗਾ, 29 ਜਨਵਰੀ (ਜਸ਼ਨ):-ਭਾਜਪਾ 'ਚ ਸ਼ਾਮਿਲ ਹੋਣ ਵਾਲੇ ਨੇਤਾਵਾਂ ਤੇ ਵਰਕਰਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤਾਂ ਕਿ ਭਾਜਪਾ ਨੂੰ ਪੰਜਾਬ ਵਿਚ ਮਜ਼ਬੂਤ ਕੀਤਾ ਜਾ ਸਕੇ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪਿੰਡ ਸੋਸਣ ਵਿਖੇ ਜਸਵਿੰਦਰ ਕੌਰ ਸੋਸਣ ਨੂੰ ਭਾਜਪਾ ਮਹਿਲਾ ਮੋਰਚਾ ਦਾ ਮਹਾਂਮੰਤਰੀ ਨਿਯੁਕਤ ਕਰਨ ਤੇ ਭਾਜਪਾ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਨੂੰ ਸ਼ਾਮਿਲ ਮੌਕੇ ਪ੍ਰਗਟ ਕੀਤਾ | ਇਸ ਮੌਕੇ ਮਹਾਂਮੰਤਰੀ ਵਿੱਕੀ ਸਿਤਾਰਾ, ਉਪ ਪ੍ਰਧਾਨ ਰਾਕੇਸ਼ ਸੋਨੀ ਮੰਗਲਾ, ਆਈ.ਟੀ. ਸੈੱਲ ਦੇ ਮੁਕੇਸ਼ ਸ਼ਰਮਾ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਗੁਪਤਾ, ਗੀਤਾ ਰਾਣੀ, ਸਰਿਤਾ ਰਾਣੀ, ਸੰਗੀਤਾ ਅਰੋੜਾ, ਜਗਦੀਸ਼ ਸਿੰਘ ਬਰਾੜ, ਰਣਜੀਤ ਸਿੰਘ, ਜਗਸੀਰ ਜੱਗਾ, ਜਗਸੀਰ ਸਿੰਘ, ਦੇਸਰਾਜ, ਕੇਵਲ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਗੁਰਦਿੱਤ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ ਧਾਲੀਵਾਲ, ਮੰਦਰ ਸਿੰਘ, ਸਿਮਰਜੀਤ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ ਕੈਨੇਡਾ, ਹਰਵਿੰਦਰ ਕੌਰ, ਵੀਰਪਾਲ ਕੌਰ, ਸਵਰਨਜੀਤ ਕੌਰ, ਨਸੀਬ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਰੁਪਿੰਦਰ ਕੌਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ | ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੰਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਪਾਰਟੀ ਹੈ ਨਾ ਕਿ ਕਿਸੇ ਪਰਿਵਾਰ ਦੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ, ਮਹਿਲਾਵਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਦੁਕਾਨਦਾਰਾਂ ਆਦਿ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ | ਇਸ ਮੌਕੇ ਜਸਵਿੰਦਰ ਕੌਰ ਸੋਸਣ ਨੂੰ ਭਾਜਪਾ ਮਹਿਲਾ ਮੋਰਚਾ ਦੀ ਮਹਾਂਮੰਤਰੀ ਨਿਯੁਕਤ ਕਰਦੇ ਹੋਏ ਕਿਹਾ ਕਿ ਜਸਵਿੰਦਰ ਕੌਰ ਵੱਧ ਤੋਂ ਵੱਧ ਮਹਿਲਾਵਾਂ ਨੂੰ ਭਾਜਪਾ 'ਚ ਸ਼ਾਮਿਲ ਕਰ ਕੇ ਪਾਰਟੀ ਨੂੰ ਮਜ਼ਬੂਤ ਕਰੇਗੀ | ਇਸ ਮੌਕੇ ਜਸਵਿੰਦਰ ਕੌਰ ਸੋਸਣ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦਾ ਇੱਥੇ ਆਉਣ 'ਤੇ ਸਨਮਾਨ ਕੀਤਾ ਉੱਥੇ ਉਨ੍ਹਾਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |