ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਰਮੀਰਾ ਮੋਟਰਜ਼ ਦੇ ਕ੍ਰਮਚਾਰੀਆਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ
ਮੋਗਾ, 30 ਜਨਵਰੀ (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਦੀ ਦੇਖ-ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਡੀ.ਐਸ.ਪੀ. ਟ੍ਰੈਫਿਕ ਮੋਗਾ ਸ੍ਰ. ਜ਼ੋਰਾ ਸਿੰਘ ਕਾਂਗੜਾ ਦੀ ਰਹਿਨੁਮਾਈ ਹੇਠ ਅੱਜ ਰਮੀਰਾ ਮੋਟਰਜ਼ ਮੋਗਾ ਦੇ ਕਰਮਚਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ 'ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸੰਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ, ਵਰਕਸ਼ਾਪ ਮੈਨੇਜਰ ਮਨਮੋਹਨ ਸਿੰਘ, ਸਰਵਿਸ ਐਡਵਾਈਜ਼ਰ ਹਰਦਮਨ ਸਿੰਘ ਹਾਜ਼ਰ ਸਨ