ਮੋਗਾ ਜਿਲ੍ਹੇ ਦੇ ਪਿੰਡਾਂ ਵਾਲੇ ਭਾਜਪਾ 'ਚ ਸ਼ਾਮਲ ਹੋਣ ਲੱਗੇ, ਭਾਜਪਾ ਦੇ ਜ਼ਿਲਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਭਾਜਪਾ 'ਚ ਸ਼ਾਮਲ ਹੋਏ ਰਾਣੀਆਂ ਵਾਸੀਆਂ ਨੂੰ ਸਨਮਾਨਿਤ ਕਰਦਿਆਂ ਆਖਿਆ "ਭਾਜਪਾ ਵਿਚ ਸ਼ਾਮਲ ਹੋਣ ਵਾਲਿਆ ਦਾ ਉਤਸਾਹ ਭਾਜਪਾ ਦੀ ਮਜਬੂਤੀ ਦਾ ਸਬੂਤ "
ਮੋਗਾ, 12 ਫਰਵਰੀ (ਜਸ਼ਨ )-ਮੋਗਾ ਜ਼ਿਲ੍ਹੇ ਵਿਚ ਭਾਜਪਾ ਵਿਚ ਸ਼ਾਮਲ ਹੋਣ ਵਾਲਿਆ ਦਾ ਉਤਸਾਹ ਭਾਜਪਾ ਦੀ ਮਜਬੂਤੀ ਦਾ ਸਬੂਤ ਹੈ। ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕਪ੍ਰਿਯ ਨੀਤੀਆਂ ਕਾਰਨ ਜਿਥੇ ਵੱਖ-ਵੱਖ ਰਾਜਨੀਤਿਕ ਪਾਰਟੀਆ ਦੇ ਉੱਚ ਪੱਧਰੀ ਆਗੂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਉਸ ਤਰ੍ਹਾਂ ਹੁਣ ਭਾਜਪਾ ਵਿਚ ਪਿੰਡਾਂ ਤੇ ਸ਼ਹਿਰਾ ਦੇ ਲੋਕ ਵੀ ਸ਼ਾਮਲ ਹੋਣ ਲਈ ਉਤਸਾਹ ਵਿਖਾ ਰਹੇ ਹਨ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਭਾਜਪਾ ਦੇ ਸੂਬਾ ਕਾਰਜ਼ਕਾਰਨੀ ਦੇ ਮੈਂਬਰ ਅਤੇ ਭਾਜ਼ਪਾ ਦੇ ਜ਼ਿਲ੍ਹਾ ਮਹਾ ਮੰਤਰੀ ਮੁਖਤਿਆਰ ਸਿੰਘ ਦੀ ਪ੍ਰੇਰਨਾ ਨਾਲ 100 ਤੋਂ ਵੱਧ ਪਿੰਡ ਵਾਸੀਆ ਨੂੰ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਤ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੂਬਾ ਕਮੇਟੀ ਮੈਂਬਰ, ਮਹਾ ਮੰਤਰੀ ਵਿੱਕੀ ਸਿਤਾਰਾ, ਮਹਾ ਮੰਤਰੀ ਰਾਹੁਲ ਗਰਗ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰਾਜਨ ਸੂਦ, ਮੀਤ ਪ੍ਰਧਾਨ ਸੋਨੀ ਮੰਗਲਾ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਨੀਤੂ ਗੁਪਤਾ, ਮਹਾ ਮੰਤਰੀ ਸ਼ਬਨਮ ਮੰਗਲਾ, ਕੌਸਲਰ ਕੁਲਵਿੰਦਰ ਕੌਰ ਦੇ ਇਲਾਵਾ ਭਾਜਪਾ ਦੇ ਅੋਹਦੇਦਾਰ ਹਾਜ਼ਰ ਸਨ। ਡਾ.ਸੀਮਾਂਤ ਗਰਗ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਵੱਲੋਂ ਜੋ ਕਿਸਾਨਾਂ, ਗਰੀਬਾਂ, ਵਪਾਰੀਆ, ਦੁਕਾਨਦਾਰਾਂ ਲਈ ਸਹੂਲਤਾਂ ਮੁੱਹਈਆ ਕਰਵਾਈ ਜਾ ਰਹੀ ਹਨ, ਉਸਦੇ ਚੱਲਦੇ ਅੱਜ ਪੂਰੇ ਦੇਸ਼ ਵਿਚ ਹਰ ਵਰਗ ਭਾਜਪਾ ਵਿਚ ਸ਼ਾਮਲ ਹੋਣ ਲਈ ਉਤਸਾਹਤ ਹੈ। ਉਹਨਾਂ ਕਿਹਾ ਕਿ ਭਾਜਪਾ ਦੇਸ਼ ਦੀ ਨਹੀਂ, ਬਲਕਿ ਦੁਨੀਆਂ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਦੇ ਰੂਪ ਵਿਚ ਉਭਰ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਾਰੀਆ ਰਾਜਨੀਤਿਕ ਪਾਰਟੀਆ ਦੀ ਸਰਕਾਰਾਂ ਨੂੰ ਵੇਖ ਚੁੱਕੇ ਹਨ ਅਤੇ ਉਹ ਇਹਨਾਂ ਪਾਰਟੀਆ ਨੂੰ ਹੁਣ ਮੁੰਹ ਨਹੀਂ ਲਾਉਣਗੇ। ਉਹਨਾਂ ਕਿਹਾ ਕਿ ਆਉਣ ਵਾਲੇ 2024 ਦੀ ਲੋਕਸਭਾ ਚੋਣਾਂ ਵਿਚ ਭਾਜਪਾ ਨੂੰ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਦੇ ਰਿਪ ਵਿਚ ਅੱਗੇ ਲਿਆਂਦਾ ਜਾਵੇਗਾ। ਇਸ ਮੌਕੇ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2014 ਤੋਂ ਲੈ ਕੇ ਅੱਜ ਤਕ ਜੋ ਗਰੀਬਾਂ ਤੇ ਲੋੜਵੰਦਾਂ ਲੋਕਾਂ ਲਈ ਦਿਤੀਆਂ ਜਾ ਰਹੀਆਂ ਸਹੂਲਤਾਂ ਮੁੱਹਈਆ ਕਰਵਾਇਆਂ ਗਈਆਂ ਹਨ, ਉਸਨੂੰ ਵੇਖਦੇ ਹੋਏ ਅੱਜ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਅੱਜ ਲੋਕ ਨਰਿੰਦਰ ਮੋਦੀ ਦੀ ਨੀਤੀਆਂ ਤੋਂ ਪ੍ਰਭਾਵਤ ਹਨ ਜਿਸ ਕਾਰਨ ਅੱਜ ਲੋਕ ਭਾਜਪਾ ਨਾਲ ਧੜਾਧੜ ਜੁੜ ਰਹੇ ਹਨ।