ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਮੋਗਾ ਜ਼ਿਲੇ ’ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਦੀ ਸ਼ੁਰੂਆਤ

*'ਹੱਥ ਨਾਲ ਹੱਥ ਜੋੜੋ ਮੁਹਿੰਮ' ਕਾਂਗਰਸ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗੀ : ਲੱਖਾ ਅਤੇ ਗੋਗਾ
ਮੋਗਾ/ਧਰਮਕੋਟ, 20 ਫਰਵਰੀ (ਜਸ਼ਨ) ਕੁੱਲ ਹਿੰਦ ਕਾਂਗਰਸ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾ ਅਰਜਨ ਖੜਗੇ ਵੱਲੋਂ ਦੇਸ਼ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਜਿ¾ਥੇ ਪਹਿਲਾਂ ਸਮੁੱਚੇ ਦੇਸ਼ ਅੰਦਰ ਭਾਰਤ ਜੋੜੇ ਯਾਤਰਾ ਸ਼ੁਰੂ ਕੀਤੀ ਗਈ ਸੀ ਅਤੇ ਇਸ ਯਾਤਰਾ ਨਾਲ ਸਮੁੱਚੇ ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਗਿਆ ਸੀ, ਉੱਥੇ ਹੀ ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਦੇਸ਼ ਅੰਦਰ ‘ਹੱਥ ਨਾਲ ਜੋੜੋ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ| ਕਾਂਗਰਸ ਕਮੇਟੀ ਜ਼ਿਲਾ ਮੋਗਾ ਦੇ ਪ੍ਰਧਾਨ ਸੁਖਜੀਤ ਸਿੰਘ ਲੋਹਗੜ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਜ਼ਿਲਾ ਮੋਗਾ ਅੰਦਰ ਕਾਂਗਰਸ ਪਾਰਟੀ ਵੱਲੋਂ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ,  ਜਿਸ ਦੇ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਜ਼ਿਲਾ ਪ੍ਰਧਾਨ ਲੋਹਗੜ ਦੇ ਦਿਸ਼ਾ ਨਿਰਦੇਸ਼ਾਂ ’ਤੇ  ਵਿਧਾਨ ਸਭਾ ਹਲਕਾ ਧਰਮਕੋਟ ਦੇ ਕੁਆਰਡੀਨੇਟਰ ਲਖਵੀਰ ਸਿੰਘ ਲੱਖਾ ਦੌਧਰ ਅਤੇ ਬਲਾਕ ਕਾਂਗਰਸ ਪ੍ਰਧਾਨ ਗੁਰਬੀਰ ਸਿੰਘ ਗੋਗਾ ਅਤੇ ਬਲਾਕ ਕੋਟ ਈਸੇ ਖਾਂ ਕਾਂਗਰਸ ਦੇ ਪ੍ਰਧਾਨ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ| ਕਾਂਗਰਸ ਦੇ ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਲੋਹਗੜ੍ਹ ਦੇ ਨਿਵਾਸ ’ਤੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੀ ਸਫ਼ਲਤਾ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਹੱਥ ਨਾਲ ਹੱਥ ਜੋੜੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇਗਾ| ਉਕਤ ਆਗੂਆਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਹੱਥ ਨਾਲ ਹੱਥ ਜੋੜੋ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ| ਇਸ ਮੌਕੇ ਅਵਤਾਰ ਸਿੰਘ ਪੀ.ਏ, ਸੰਜੀਵ ਕੋਛੜ ਡੈਲੀਗੇਟ ਪੰਜਾਬ ਕਾਂਗਰਸ, ਅਮਨ ਗਿੱਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ, ਸੋਹਣ ਸਿੰਘ ਖੇਲਾ ਸਿਆਸੀ ਸਕੱਤਰ, ਜਸਮਤ ਸਿੰਘ ਮੱਤਾ, ਦਲਜੀਤ ਸਿੰਘ ਗਿੱਲ ਕਮਾਲਕੇ, ਇਕਬਾਲ ਸਿੰਘ ਰਾਮਗੜ੍ਹ, ਕਰਮਜੀਤ ਸਿੰਘ ਦਾਤਾ, ਗੁਰਚਰਨ ਸਿੰਘ ਠੂਠਗੜ, ਸੁਖਜਿੰਦਰ ਸਿੰਘ ਟੀਟੂ, ਗੁਰਜਿੰਦਰ ਸਿੰਘ ਸੋਨੀ, ਰਜਿੰਦਰ ਸਿੰਘ ਸਾਬਾ ਸਾਬਕਾ ਚੇਅਰਮੈਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ|