ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿਚ ਪਾਉਣਗੇ 16 ਹਜ਼ਾਰ ਕਰੋੜ ਰੁਪਏ: ਸਾਬਕਾ ਵਿਧਾਇਕ ਡਾ: ਹਰਜੋਤ ਕਮਲ
ਮੋਗਾ,25 ਫਰਵਰੀ (): ਕਿਸਾਨਾਂ ਦੀ ਆਰਥਿਕ ਦਸ਼ਾ ਨੂੰ ਸੁਧਾਰਨ ਅਤੇ ਉਹਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਚਨ ਦੀ ਪੂਰਤੀ ਲਈ ਜਿੱਥੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਨੇ ਉੱਥੇ ਮੱਧ ਵਰਗੀ ਕਿਸਾਨਾਂ ਨੂੰ ਰਾਹਤ ਦੇਣ ਲਈ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ’ ਆਰੰਭ ਕੀਤੀ ਹੈ ਜਿਸ ਤਹਿਤ ਕਿਸਾਨਾਂ ਦੇ ਖਾਤਿਆਂ ਵਿਚ ਹਰ ਸਾਲ 6000 ਰੁਪਏ ਪਾਏ ਜਾਂਦੇ ਹਨ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਡਾ: ਡਾ: ਹਰਜੋਤ ਕਮਲ ਸਿੰਘ ਸੂਬਾ ਸਕੱਤਰ ਭਾਰਤੀ ਜਨਤਾ ਪਾਰਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ । ਡਾ: ਹਰਜੋਤ ਨੇ ਆਖਿਆ ਕਿ ਹੁਣ 13 ਵੀਂ ਕਿਸ਼ਤ ਦੇ ਰੂਪ ਵਿਚ 27 ਫਰਵਰੀ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿਚ 16 ਹਜ਼ਾਰ ਕਰੋੜ ਰੁਪਏ ਪਾਉਣਗੇ। ਉਹਨਾਂ ਆਖਿਆ ਕਿ ਸ਼੍ਰੀ ਮੋਦੀ ਦੇ ਇਸ ਫੈਸਲੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਫੈਸਲੇ ਲੈ ਕੇ ਕਿਸਾਨਾਂ ਨੂੰ ਆਰਥਿਕ ਤੌਰ’ਤੇ ਮਜਬੂਤ ਕਰਨਾ ਚਾਹੁੰਦੀ ਹੈ ਅਤੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਸੋਚ ਵੀ ਇਹੀ ਹੈ ਕਿ ਜੇ ਦੇਸ਼ ਦਾ ਕਿਸਾਨ ਮਜਬੂਤ ਹੋਵੇਗਾ ਤਾ ਹੀ ਦੇਸ਼ ਤਰੱਕੀ ਕਰ ਸਕੇਗਾ।
ਕੈਪਸ਼ਨ :ਸਾਬਕਾ ਵਿਧਾਇਕ ਡਾ: ਹਰਜੋਤ ਕਮਲ