ਭਾਜਪਾ ਵੱਲੋਂ ਵਰਕਰਾਂ ਤੇ ਆਗੂਆਂ ਨੂੰ ਦਿੱਤਾ ਜਾਂਦਾ ਹੈ ਮਾਣ ਸਨਮਾਨ : ਡਾ. ਸੀਮਾਂਤ ਗਰਗ

ਸ੍ਰੀ ਮੁਕਤਸਰ ਸਾਹਿਬ , 4 ਮਾਰਚ (ਜਸ਼ਨ)- ਭਾਜਪਾ ਆਪਣੇ ਵਰਕਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹੁਦੇ ਦੇ ਕੇ ਸਨਮਾਨਿ੍ਹਤ ਕਰਦੀ ਹੈ ਤੇ ਹੋਰ ਪਾਰਟੀਆਂ ਵਾਂਗ ਪਾਰਟੀ ਵਿਚ ਭਾਈ-ਭਤੀਜਾਵਾਦ ਵਾਲੇ ਅਹੁਦੇ ਨਹੀਂ ਦਿੱਤੇ ਜਾਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹਰਮਨਦੀਪ ਸਿੰਘ ਮੀਤਾ ਨੂੰ ਭਾਜਪਾ ਯੁਵਾ ਮੋਰਚਾ ਆਲ ਕਾਲਜ ਪੰਜਾਬ ਦਾ ਪ੍ਰਧਾਨ ਅਤੇ ਸਤਨਾਮ ਸਿੰਘ ਮਠਾੜੂ ਨੂੰ ਯੁਵਾ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਛੋਟੇ ਤੋਂ ਛੋਟੇ ਕੰਮਾਂ ਲਈ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਅਹੁਦੇ ਤਕ ਪਹੁੰਚਾਉਂਦੀ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੀਬ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਭਾਜਪਾ ਦੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਉਤਸ਼ਾਹੀ ਤੇ ਮਿਹਨਤੀ ਵਰਕਰਾਂ ਨੂੰ ਪਾਰਟੀ ਵਿਚ ਅਹਿਮ ਅਹੁਦਿਆਂ 'ਤੇ ਨਿਯੁਕਤ ਕੀਤਾ ਜਾਵੇਗਾ। ਇਸ ਲਈ ਸਾਰੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਵਿੱਕੀ ਸੀਤਾਰਾ, ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਗੁਪਤਾ, ਕੌਂਸਲਰ ਕੁਲਵਿੰਦਰ ਕੌਰ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਰਜੂਨ ਕੁਮਾਰ, ਮੰਡਲ ਪ੍ਰਧਾਨ ਹਰਦੇਵ ਸਿੰਘ, ਜਤਿੰਦਰ ਚੱਢਾ, ਹੇਮੰਤ ਸੂਦ, ਰਣਬੀਰ ਸਿੰਘ ਰਾਣੀਆਂ ਆਦਿ ਹਾਜ਼ਰ ਸਨ।