ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਟ੍ਰੈਫਿਕ ਨਿਯਮਾਂ ਅਤੇ ਸਲੇਸ਼ੀਅਨ ਮੁਆਵਜ਼ਾ ਫੰਡਾਂ ਪ੍ਰਤੀ ਡਰਾਈਵਰਾਂ ਨੂੰ ਕੀਤਾ ਜਾਗਰੂਕਤਾ

ਮੋਗਾ,  7 ਮਾਰਚ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਦੇਖ-ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ| ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਡੀ.ਐਸ.ਪੀ. ਟ੍ਰੈਫਿਕ ਮੋਗਾ ਸ੍ਰ. ਜ਼ੋਰਾ ਸਿੰਘ ਕਾਂਗੜਾ ਦੀ ਰਹਿਨੁਮਾਈ ਹੇਠ ਜੈ ਮਾਂ ਚਿੰਤਪੁਰਨੀ ਟਾਟਾ ਏਸ ਯੂਨੀਅਨ ਮੋਗਾ ਦੇ ਡਰਾਇਵਰਾਂ  ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ’ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸੰਬੰਧੀ  ਜਾਗਰੂਕ ਕੀਤਾ ਗਿਆ| ਉਨ੍ਹਾਂ ਡਰਾਇਵਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ  ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ| ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ  ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਵੀ ਜਾਣਕਾਰੀ ਦਿੱਤੀ ਗਈ| ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ| ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ| ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਆਦਿ  ਹਾਜ਼ਰ ਸਨ |