ਮੋਗਾ ਹਲਕੇ ਦੇ ਵਿਕਾਸ ਕਾਰਜ਼ਾਂ ਲਈ ਵਿਧਾਨ ਸਭਾ ਵਿੱਚ ਹਮੇਸ਼ਾ ਅਵਾਜ਼ ਬੁਲੰਦ ਕਰਦੀ ਰਹਾਂਗੀ-- ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 11 ਮਾਰਚ (ਜਸ਼ਨ)-ਮੋਗਾ ਹਲਕੇ ਦੇ ਵਿਧਾਨ ਸਭਾ ਵਿੱਚ ਹਮੇਸ਼ਾ ਹੀ ਹਲਕਾ ਮੋਗਾ ਦੇ ਵਿਕਾਸ ਕਾਰਜ਼ਾਂ ਲਈ ਅਵਾਜ਼ ਬੁਲੰਦ ਕਰਦੀ ਰਹਾਂਗੀ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹਾ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਗਟ ਕੀਤੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕੌਸਲਰ, ਸੀਨੀਅਰ ਅੋਹਦੇਦਾਰ, ਵਲੰਟੀਅਰ ਹਾਜ਼ਰ ਸਨ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਫਤਵਾ ਦੇ ਕੇ 10 ਮਾਰਚ 2022 ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸਾਨੂੰ ਲੋਕਾਂ ਵਿਚ ਵਿਚਰਦਿਆਂ ਤੇ ਕੰਮ ਕਰਦਿਆ ਅੱਜ ਇਕ ਸਾਲ ਬੀਤ ਗਿਆ, ਜੋ ਵਾਅਦੇ ਲੋਕਾਂ ਨਾਲ ਕੀਤੇ ਉਹ ਪੰਜਾਬ ਸਰਕਾਰ ਨੇ ਪੂਰੇ ਕੀਤੇ ਹਨ ਅਤੇ ਹੋਰ ਵੀ ਕਈ ਇਹੋ ਜਿਹੇ ਕੰਮ ਹਨ, ਜੋ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈਂ ਹਲਕਾ ਮੋਗਾ ਦੇ ਲੋਕਾਂ ਵੱਲੋਂ ਮਿਲੇ ਪਿਆਰ ਤੇ ਸਮਰਥਨ ਲਈ ਤਹਿਦਿਲੋਂ ਧੰਨਵਾਦ ਕਰਦੀ ਹਾਂ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਹਲਕੇ ਦੇ ਵਿਕਾਸ ਕਾਰਜ ਕਰਦੀ ਰਹਾਂਗੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਵਿਖੇ 50 ਬੈਡ ਦਾ ਆਯੂਸ਼ ਹਸਪਤਾਲ ਤੇ ਟਰੋਮਾ ਸੈਂਟਰ ਸ਼ੁਰੂ ਹੋਣ ਦਾ ਰਸਤਾ ਸਾਫ ਹੋ ਗਿਆ ਹੈ ਅਤੇ ਇਸ ਟਰੋਮਾ ਸੈਂਟਰ ਵਿਚ ਆਧੁਨਿਕ ਸਹੂਲਤਾਂ ਸਰਕਾਰ ਵੱਲੋਂ ਮੁੱਹਈਆ ਕਾਰਵਾਈਆਂ ਜਾਣਗੀਆ। ਇਸ ਤੋਂ ਇਲਾਵਾ ਬੀਤੇ ਦਿਨੀ ਵਿਧਾਨ ਸਭਾ ਸੈਸ਼ਨ ਵਿਚ ਮੋਗਾ ਹਲਕੇ ਦੇ ਪਿੰਡ ਸਿੰਘਾਵਾਲਾ ਵਿਖੇ ਬਣਨ ਵਾਲੇ 350 ਬੈਡਾਂ ਦੇ ਹਸਪਤਾਲ/ਮੈਡੀਕਲ ਕਾਲਜ ਦੀ ਮੰਜੂਰੀ ਮਿਲਣ ਨਾਲ ਮੋਗਾ ਹਲਕੇ ਦੇ ਨਿਵਾਸੀਆ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹਨ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਵੀਰ ਸਿੰਘ, ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਕਿਹਾ ਕਿ ਹੁਣ ਮੇਰੇ ਹਲਕੇ ਦੇ ਲੋਕਾਂ ਨੂੰ ਆਯੂਸ਼ ਹਸਪਤਾਲ ਤੋਂ ਆਯੁਰਵੇਦਿਕ ਇਲਾਜ ਦੀ ਸੁਵਿਧਾ ਮਿਲਣ ਦੇ ਨਾਲ-ਨਾਲ ਜੀ.ਟੀ.ਰੋਡ ਤੇ ਟਰੋਮਾ ਸੈਂਟਰ ਸ਼ੁਰੂ ਹੋਣ ਨਾਲ ਦੁਰਘਟਨਾ ਦੇ ਕੇਸ ਇਸ ਟਰੋਮਾ ਸੈਂਟਰ ਵਿਚ ਆ ਸਕਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸਲਾਘਾ ਯੋਗ ਹੈ । ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਇਹ ਬਜਟ ਸੂਬਾ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਨੂੰ ਸ਼ਾਮਲ ਕਰ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਿਤ ਹੋਵੇਗਾ। ਉਹਨਾਂ ਉਮੀਦ ਪ੍ਰਗਟ ਕੀਤੀ ਕਿ ਇਸ ਨਾਲ ਪੰਜਾਬ ਦੇਸ਼ ਭਰ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ। ਉਹਨਾਂ ਹਲਕਾ ਨਿਵਾਸੀਆ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮਸਿਆ ਪੇਸ਼ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿਚ ਲਿਆਉਣ ਜਿਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।