ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਅੱਜ ਤੋਂ ਸੁਰੂ,ਦੇਸ਼ ਵਿਦੇਸ਼ ਤੋਂ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰਨਗੀਆਂ: ਬਾਬਾ ਗੁਰਦੀਪ ਸਿੰਘ ਚੰਦਪੁਰਾਣਾ

ਚੰਦਪੁਰਾਣਾ 11 ਮਾਰਚ (ਰਾਜਿੰਦਰ ਸਿੰਘ ਕੋਟਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਨੇੜੇ ਟੋਲ ਪਲਾਜਾ ਜਿਲਾ ਮੋਗਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲਾ 19 ਮਾਰਚ ਦਿਨ ਐਤਵਾਰ ਨੂੰ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ  ਚੰਦਪੁਰਾਣਾ ਦੇ ਉੱਦਮ ਉਪਰਾਲੇ ਨਾਲ 12 ਮਾਰਚ 6 ਚੇਤ ਦਿਨ ਐਤਵਾਰ ਨੂੰ ਅਖੰਡ ਪਾਠਾਂ ਦੀ ਲੜੀ ਅਰੰਭ ਕੀਤੀ ਜਾਵੇਗੀ। ਇਸ ਪਹਿਲੀ ਲੜੀ ਦੇ ਭੋਗ 14 ਮਾਰਚ ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਉਪਰੰਤ ਦੂਸਰੀ ਲੜੀ ਅਰੰਭ ਹੋਵੇਗੀ ਜਿਸ ਦੇ ਭੋਗ 16 ਮਾਰਚ ਦਿਨ ਵੀਰਵਾਰ ਨੂੰ ਪਾਏ ਜਾਣਗੇ, ਉਪਰੰਤ ਤੀਸਰੀ ਲੜੀ ਅਰੰਭ ਹੋਵੇਗੀ ਜਿਸ ਦੇ ਭੋਗ 18 ਮਾਰਚ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਅਤੇ ਰੱਬੀ ਬਾਣੀ ਦਾ ਕੀਰਤਨ ਹੋਵੇਗਾ। ਇਸੇ ਦਿਨ ਸ਼ਾਮ 7 ਵਜੇ ਤੋਂ 9 ਵਜੇ ਤੱਕ ਰਾਤਰੀ ਧਾਰਮਿਕ ਦੀਵਾਨ ਸਜਾਏ ਜਾਣਗੇ।19 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਦੇਸ ਵਿਦੇਸ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰੀਆਂ ਭਰਨਗੀਆਂ।ਸੰਤ ਬਾਬਾ ਗੁਰਦੀਪ ਸਿੰਘ ਚੰਦਪੁਰਾਣਾ ਮੁੱਖ ਸੇਵਾਦਾਰ ਨੇ ਦੱਸਿਆ ਕਿ ਸਾਲਾਨਾ ਸਮਾਗਮ ਸੰਬੰਧੀ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਚੁਕੀਆਂ ਹਨ ਅਤੇ ਸੰਗਤਾਂ ਹਰ ਸਹੂਲਤ ਦੇਣ ਦਾ ਖਾਸ ਪਰਬੰਧ ਕੀਤਾ ਗਿਆ ਹੈ।