ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕੇਵਲ ਸਿੰਘ ਨੇ ਐਸ ਐਗਰੋ ਇੰਡਸਟਰੀਜ਼ ਫੋਕਲ ਪੁਆਇੰਟ ਮੋਗਾ ਦੇ ਕਰਮਚਾਰੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਮੋਗਾ,3 ਅਪਰੈਲ (ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ  ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਂਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਜੀ ਐਸ ਐਗਰੋ ਇੰਡਸਟਰੀਜ਼ ਫੋਕਲ ਪੁਆਇੰਟ ਮੋਗਾ ਦੇ ਕਰਮਚਾਰੀਆਂ ਨੂੰ  ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ   ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ  ਸਬੰਧੀ ਜਾਗਰੂਕ ਕੀਤਾ ਗਿਆ ।  ਏ ਐਸ ਆਈ ਕੇਵਲ   ਸਿੰਘ  ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ  ਨੇ ਸੰਬੋਧਨ ਕੀਤਾ । ਆਈ ਐੱਸ ਆਈ  ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆ ਨੂੰ ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ ,ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਲੇਨ ਡਰਾਈਵਿੰਗ ਸੰਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ।  ਵਹੀਕਲਾਂ ਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਗਈ  ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ  ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕੀਤਾ ਗਿਆ  ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ  । ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ   । ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ , ਜਸਵੀਰ ਸਿੰਘ ਆਦਿ ਹਾਜ਼ਰ ਸਨ ।