ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਵਿਕਾਸ ਪੱਖੀ ਕਾਰਜ਼ਾਂ ਨੂੰ ਵੇਖਦੇ ਹੋਏ ਵਾਰਡ ਨੰਬਰ-23 ਦੀ ਕੌਸਲਰ ਸਪਨਾ ਆਪਣੇ ਸੈਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਹੋਈ ਸ਼ਾਮਲ

ਮੋਗਾ, 7 ਅਪ੍ਰੈਲ (ਜਸ਼ਨ): -ਆਮ ਆਦਮੀ ਪਾਰਟੀ ਦੀ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਅਤੇ ਵਿਕਾਸ ਪੱਖੀ ਕਾਰਜ਼ਾਂ ਨੂੰ ਵੇਖਦੇ ਹੋਏ ਮੋਗਾ ਦੇ ਵਾਰਡ ਨੰਬਰ-23 ਦੀ ਕੌਸਲਰ ਸਪਨਾ ਆਪਣੇ ਸੈਕੜੋ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸੀਨੀਅਰ ਆਪ ਆਗੂ ਮਨਦੀਪ ਕੌਰ ਖੰਭੇ ਆਦਿ ਆਗੂਆਂ ਵੱਲੋਂ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਤ ਕੀਤਾ। ਇਸ ਮੌਕੇ ਤੇ ਕੌਸਲਰ ਸਪਨਾ ਜੈਨ ਨੇ ਕਿਹਾ ਕਿ ਉਹ ਆਪ ਪਾਰਟੀ ਅਤੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਦੀ ਵਿਕਾਸ ਪੱਖੀ ਨੀਤੀਆਂ ਤੋਂ ਬੇਹਦ ਪ੍ਰਭਾਵਿਤ ਹੋਈ ਹੈ, ਇਸਦੇ ਚੱਲਦੇ ਉਹ ਆਪਣੇ ਵਾਰਡ ਦੇ ਸੈਕੜੇ ਸਾਥੀਆਂ ਨਾਲ ਅੱਜ ਆਪ ਪਾਰਟੀ ਵਿਚ ਸ਼ਾਮਲ ਹੋਈ ਹੈ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਆਪ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਪਹਿਲ ਦੇਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਗਾ ਸ਼ਹਿਰ ਦੇ ਵਿਕਾਸ ਲਈ ਫੰਡਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੀਆ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਹਲਕਾ ਨਿਵਾਸੀਆਂ ਨੂੰ ਕਿਹਾ ਕਿ ਜੋ ਉਹਨਾਂ ਨੂੰ ਮਾਨ ਦਿੱਤਾ ਗਿਆ ਹੈ ਉਹ ਹਲਕਾ ਵਾਸੀਆਂ ਦੀ ਉਮੀਦਾਂ ਤੇ ਖਰਾ ਉਤਰਦੀ ਰਹਿਣਗੀਆ ਅਤੇ ਮੋਗਾ ਦੇ ਵਿਕਾਸ ਕਾਰਜ਼ਾਂ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤੇ ਭਾਰੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਹਲਕਾ ਨਿਵਾਸੀ ਹਾਜ਼ਰ ਸਨ।