ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਮੋਗਾ, 8 ਅਪ੍ਰੈਲ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਜਿਸ ਦੇ ਤਹਤ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ ਅਤੇ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਪਰਿਭਾਸ਼ਾ ਦੱਸੀ ਕਿ ਸਿਹਤ ਨਾ ਸਿਰਫ ਸਾਡੀ ਸਰੀਰਕ ਸਿਹਤ ਨਾਲ ਸੰਬੰਧਤ ਹੈ ਬਲਕਿ ਇਸ ਦਾ ਸੰਬੰਧ ਸਾਡੀ ਮਾਨਸਿਕ ਸਿਹਤ ਤੇ ਸਮਾਜਿਕ ਸਿਹਤ ਨਾਲ ਵੀ ਹੈ। ਵਿਅਕਤੀ ਦਾ ਸਰੀਰਕ ਤੌਰ ਤੇ ਤੰਦਰੁਸਤ ਹੋਣਾ ਕਾਫੀ ਨਹੀਂ ਹੈ ਬਲਕਿ ਉਹ ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੂਸਤ ਹੋਵੇ। ਇਸ ਦੇ ਲਈ ਮਨੁੱਖ ਨੂੰ ਸੰਤੁਲਿਤ ਖੁਰਾਕ ਦੇ ਨਾਲ-ਨਾਲ ਕਸਰਤ, ਯੋਗਾ ਤੇ ਸੈਰ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਸਨੇਹਲ ਸ਼ਰਮਾ ਨੇ ਵੀ ਇਸ ਦਿਵਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਦਿਨ ਵਿਦਿਆਰਥੀ ਸੰਤੁਲਤ ਆਹਾਰ ਦੇ ਅਧਾਰ ਤੇ ਅਪਣਾ ਭੋਜਨ ਲੈ ਕੇ ਆਏ। ਇਸ ਮੌਕੇ ਸਕੂਲ ਦੇ ਮੈਡੀਕਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਡਾਕਟਰ, ਨਰਸਾਂ ਅਤੇ ਪੂਰੇ ਮੈਡੀਕਲ ਸਟਾਫ ਦਾ ਧੰਨਵਾਦ ਕਰਨ ਲਈ ਚਾਰਟ ਬਣਾਇਆ। ਵਿਦਿਆਰਥੀ ਉਘੇ ਮਨੋਵਿਗਿਆਨਕ ਡਾਕਟਰ ਇਕਬਾਲ ਸਿੰਘ ਦੇ ਹਸਪਤਾਲ ਅਤੇ ਸਿਵਲ ਹਸਪਤਾਲ ਦਾ ਦੌਰਾ ਕਰਨ ਗਏ ਅਤੇ ਡਾਕਟਰਾਂ ਅਤੇ ਨਰਸਾਂ ਦੀ ਟੀਮ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਡਾਕਟਰ ਅਤੇ ਮੈਡੀਕਲ ਸਟਾਫ ਸਦਕਾ ਸਿਹਤਮੰਦ ਕੌਮ ਦੀ ਉਸਾਰੀ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਵੱਲੋਂ ਬਾਬਾ ਨਾਭਾ ਦਾਸ ਜੀ ਦੇ ਜੀਵਨ ਤੇ ਵੀ ਚਾਨਣਾ ਪਾਇਆ ਗਿਆ। ਸਕੂਲ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਗੁੱਡ ਫਰਾਈਡੇ ਦਿਵਸ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਸਾਰੇ ਦਿਵਸ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਵੀ ਇਨ੍ਹਾਂ ਦਿਵਸਾਂ ਦੇ ਬਾਰੇ ਜਾਗਰੂਕ ਹੋ ਸਕਣ। ਉਨ੍ਹਾਂ ਨੇ ਗੁੱਡ ਫਰਾਈਡੇ ਅਤੇ ਬਾਬਾ ਨਾਭਾ ਦਾਸ ਜੀ ਦੇ ਜਨਮ ਦਿਵਸ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ।