ਵਿਧਾਇਕ ਡਾ. ਅਮਨਦੀਪ ਅਰੋੜਾ ਨੇ ਪਿੰਡ ਧੱਲੇਕੇ ਵਿਖੇ ਪ੍ਰਸ਼ਾਸਨਿਕ ਅਧਿਕਾਰੀਆ ਨੂੰ ਨਾਲ ਲੈ ਕੇ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਮੋਗਾ, 12 ਅਪ੍ਰੈਲ ( ਜਸ਼ਨ)-ਪਿਛਲੇ ਦਿਨੋਂ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਹੋਰਨਾਂ ਜਿਲਿ੍ਹਆ ਦਾ ਦੌਰਾ ਕੀਤਾ ਸੀ | ਜਿਸਦੇ ਬਾਅਦ ਸਾਰੇ ਜਿਲਿ੍ਹਆ ਦੇ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਜਲਦੀ ਮੁਆਵਜਾ ਦਿੱਤਾ ਜਾਵੇ, ਤਾਂ ਜੋ ਕਿਸਾਨ ਆਉਣ ਵਾਲੀ ਝੋਨੇ ਦੀ ਫਸਲ ਦੀ ਬਿਜਾਈ ਕਰ ਸਕਣ | ਉਸ ਕੜੀ ਦੇ ਤਹਿਤ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੜਾ ਨੇ ਅੱਜ ਵਿਧਾਨਸਭਾ ਹਲਕਾ ਮੋਗਾ ਦੇ ਪਿੰਡ ਧੱਲੇਕੇ ਵਿਖੇ ਦੌਰਾ ਕਰਕੇ ਕਿਸਾਨਾਂ ਦੀ ਖਰਾਬ ਹੋਈ ਫਸਲਾਂ ਦਾ ਜਾਇਜਾ ਲਿਆ | ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆ ਨੂੰ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਇਕ ਹਫਤੇ ਵਿਚ ਗਿਰਦਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਰਿਪੋਰਟ ਬਣਾ ਕੇ ਭੇਜੀ ਜਾਵੇ, ਤਾਂ ਜੋ ਪੀੜ੍ਹਤ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ | ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਫਸਲਾਂ ਦਾ ਨੁਕਸਾਨ ਹੋਇਆ ਹੈ ਉਹ ਸਬੰਧਤ ਐਸ.ਡੀ.ਐਮ ਦਫਤਰ, ਤਹਿਸੀਲਦਾਰ ਦਫਤਰ ਨਾਲ ਸੰਪਰਕ ਕਰਨ,ਤਾਂ ਜੋ ਉਹਨਾਂ ਦੀ ਗਿਰਦਾਵਰੀ ਕਰਵਾ ਕੇ ਜਲਦੀ ਰਿਪੋਰਟ ਤਿਆਰ ਕੀਤੀ ਜਾ ਸਕੇ | ਇਸ਼ ਮੌਕੇ ਤੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ |