ਡਾ. ਭੀਮਰਾਓ ਅੰਬੇਦਕਰ ਦੀ ਤਰ੍ਹਾਂ ਸਾਨੂੰ ਮਹਾਨ ਤੇ ਪ੍ਰਭਾਵਸ਼ਾਲੀ ਬਣਨ ਲਈ ਆਪਣੇ ਟੀਚੇ ਪ੍ਰਤੀ ਅਡਿਗ ਰਹਿਣਾ ਚਾਹੀਦਾ-ਡਾ.ਰਾਕੇਸ਼ ਅਰੋੜਾ

ਮੋਗਾ, 17 ਅਪ੍ਰੈਲ (ਜਸ਼ਨ ): -ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੀ ਤਰ੍ਹਾਂ ਸਾਨੂੰ ਮਹਾਨ ਅਤੇ ਪ੍ਰਭਾਵਸ਼ੈਲੀ ਬਣਨ ਲਈ ਆਪਣੇ ਟੀਚੇ ਤੇ ਅਡਿਗ ਰਹਿਣਾ ਚਾਹੀਦਾ ਅਤੇ ਕੜੀ ਮਿਹਨਤ ਤੇ ਲਗਨ ਦੇ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣਾ ਚਾਹੀਦਾ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾ ਤੇ ਆਮ ਆਦਮੀ ਪਾਰਟੀ ਦੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਹੇਠ ਆਪ ਪਾਰਟੀ ਦੇ ਜ਼ਿਲ੍ਹਾ ਦਫਤਰ ਵਿਖੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਨ ਤੇ ਉਹਨਾਂ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਹਲਕਾ ਵਿਧਾਇਕ ਦੇ ਪਤੀ ਡਾ. ਰਾਕੇਸ਼ ਅਰੋੜਾ ਨੇ ਆਪ ਵਲੰਟੀਆਂ, ਅੋਹਦੇਦਾਰਾਂ ਨੂੰ ਸੰਬੋਧਨ ਕਰਦਿਆ ਪ੍ਰਗਟ ਕੀਤੇ। ਇਸ ਮੌਕੇ ਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਨਜੀਤ ਸਿੰਘ, ਨਰੇਸ ਚਾਵਲਾ, ਮੈਡਮ ਕੰਵਲਜੀਤ ਕੌਰ, ਜਗਰੂਪ ਸਿੰਘ, ਰਾਕੇਸ਼ ਸਿੰਘ, ਹਲਕੇ ਦੇ ਸਰਕਲ ਪ੍ਰਧਾਨ, ਕੌਸਲਰ, ਪੰਚ, ਸਰਪੰਚ ਹਾਜ਼ਰ ਸਨ। ਇਸ ਮੌਕੇ ਤੇ ਹਲਕਾ ਵਿਧਾਇਕ ਦੇ ਪਤੀ ਡਾ. ਰਾਕੇਸ਼ ਅਰੋੜਾ ਤੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਹਰਮਨਜੀਤ ਸਿੰਘ ਨੂੰ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ ਨੇ ਸਿਰੋਪਾ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਤੇ ਡਾ. ਰਾਕੇਸ਼ ਅਰੋੜਾ ਤੇ ਚੇਅਰਮੈਨ ਹਰਮਨਜੀਤ ਸਿੰਘ ਨੇ ਮਿਹਨਤੀ ਵਰਕਰਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਤੇ ਡਾ. ਰਾਕੇਸ਼ ਅਰੋੜਾ ਨੇ ਕਿਹਾ ਕਿ ਡਾ. ਅੰਬੇਦਕਰ ਨੂੰ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹਨਾਂ ਸੰਵਿਧਾਨ ਲਿਖਣ ਦੀ ਲੋੜ ਪਈ। ਉਹਨਾਂ ਲੋਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਦੇ ਬਾਰ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਇੱਕਲੇ ਅਧਿਕਾਰਾਂ ਦਾ ਹੀ ਪ੍ਰਯੋਗ ਨਹੀਂ ਕਰਨਾ ਚਾਹੀਦਾ। ਇਸ ਮੌਕੇ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰੰਘ, ਆਪ ਪਾਰਟੀ ਦੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੀ ਜੈਅੰਤੀ ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।