ਭਾਜਪਾ ਐਸ.ਸੀ. ਮੋਰਚੇ ਦੇ ਪ੍ਰਧਾਨ ਤੇ ਗੋਲੀਆਂ ਚਲਾਉਣ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ=ਡਾ.ਸੀਮਾਂਤ ਗਰਗ
ਮੋਗਾ, 18 ਅਪ੍ਰੈਲ (ਜਸ਼ਨ ): -ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਮਹਾ ਮੰਤਰਾ ਬਲਵਿੰਦਰ ਸਿੰਘ ਗਿੱਲ ਜੰਡਿਆਲਾ ਗੁਰੂ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੀ ਘਟਨਾ ਨਾਲ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਦਿਨ ਦਿਹਾੜੇ ਆਮ ਲੋਕਾਂ ਤੋਂ ਫਿਰੌਤੀਆਂ ਮੰਗੀ ਜਾ ਰਹੀ ਹਨ ਅਤੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਅੱਜ ਭਾਜਪਾ ਐਸ.ਸੀ. ਮੋਰਚੇ ਦੇ ਪ੍ਰਧਾਨ ਨੂੰ ਗੋਲੀਆਂ ਮਾਰਨ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਮੋਰਚੇ ਅਤੇ ਮੰਡਲਾਂ ਦੇ ਪ੍ਰਧਾਨਾਂ ਦੀ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ | ਇਸ ਮੌਕੇ ਤੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਕੁਮਾਰ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਕਾਰਜ਼ਕਾਰੀ ਪ੍ਰਧਾਨ ਕਸ਼ਿਸ਼ ਧਮੀਜਾ, ਪ੍ਰਵਾਸੀ ਸੈਲ ਦੇ ਪ੍ਰਧਾਨ ਵਿਜੇ ਮਿਸ਼ਰਾ, ਆਈ.ਟੀ. ਸੈਲ ਦੇ ਮੁਕੇਸ਼ ਸ਼ਰਮਾ, ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਕਮਲ ਘਾਰੂ, ਹਰਦੇਵ ਸਿੰਘ, ਐਡਵੋਕੇਟ ਅੰਮਿ੍ਤਪਾਲ ਸਿੰਘ ਗੈਪੀ, ਜਤਿੱਦਰ ਚੱਢਾ, ਹੇਮੰਤ ਸੂਦ ਆਦਿ ਹਾਜ਼ਰ ਸਨ | ਡਾ.ਸੀਮਾਂਤ ਗਰਗ ਨੇ ਕਿਹਾ ਕਿ ਜੋ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਮਹਾ ਮੰਤਰੀ ਬਲਵਿੰਦਰ ਸਿੰਘ ਗਿੱਲ ਤੇ ਹਮਲਾ ਕੀਤਾ ਗਿਆ ਹੈ ਉਸਦੀ ਕੜੀ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਉਹ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ, ਨਹੀਂ ਤਾਂ ਭਾਜਪਾ ਦੇ ਆਗੂ ਸੜਕਾਂ ਤੇ ਉਤਰਨਗੇ | ਉਹਨਾਂ ਕਿਹਾ ਕਿ ਕੇਂਦਰ ਦੇ ਗ੍ਰਹਿ ਵਿਭਾਗ ਨੂੰ ਵੀ ਚਾਹੀਦਾ ਕਿ ਉਹ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਨਜ਼ਰ ਰੱਖਣ ਅਤੇ ਪੰਜਾਬ ਦੇ ਗਵਨਰ ਤੋਂ ਪੰਜਾਬ ਵਿਖੇ ਹੋ ਰਹੀ ਘਟਨਾਵਾਂ ਦੀ ਰਿਪੋਰਟ ਲੈ ਕੇ ਉਸ ਤੇ ਕਾਰਵਾਈ ਕਰੇਂ, ਤਾਂ ਜੋ ਪੰਜਾਬ ਵਿਚ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਉਹਨਾਂ ਕਿਹਾ ਕਿ ਪੰਜਾਬ ਵਿਚ ਜਦ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ ਤਦ ਤੋਂ ਗੈਂਗਵਾਰ ਤੇ ਫਿਰੌਤੀਆ ਮੰਗਣ ਵਾਲਿਆ ਦੇ ਹੌਸਲੇ ਬੁਲੰਦ ਹੋ ਗਏ ਹਨ | ਉਹਨਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖ ਸਕਦੀ ਹੈ | ਉਹਨਾਂ ਲੋਕਾਂ ਤੋਂ ਅਪੀਲ ਕੀਤੀ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਪਾਰਟੀ ਨੂੰ ਚੰਗੀ ਤਰ੍ਹਾਂ ਨਾਲ ਵੇਖ ਲਿਆ ਹੈ ਅਤੇ ਕਿਸੇ ਵੀ ਪਾਰਟੀ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ | ਜਿਸ ਕਾਰਨ ਪੰਜਾਬ ਦਾ ਨੌਜਵਾਨ ਪੰਜਾਬ ਵਿਚ ਰਹਿਣ ਦੀ ਬਜਾਏ ਵਿਦੇਸ਼ਾ ਵਿਚ ਜਾਣ ਨੂੰ ਮਜਬੂਰ ਹੋ ਰਿਹਾ ਹੈ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਅਤੇ ਕਤਲੋਗਾਰਦ ਰੋਕਣ ਵਿਚ ਅਸਫਲ ਸਾਬਤ ਹੋਈ ਹੈ | ਇਸ ਲਈ ਲੋਕਾਂ ਨੂੰ ਭਾਜਪਾ ਦੀ ਸਰਕਾਰ ਲਿਆਉਣ ਲਈ ਭਾਜਪਾ ਨੂੰ ਸਹਿਯੋਗ ਦੇਣਾ ਚਾਹੀਦਾ, ਤਾਂ ਜੋ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਲਿਆ ਕੇ ਪੰਜਾਬ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਸਕੇ | ਇਸ ਮੌਕੇ ਤੇ ਸਮੂਹ ਭਾਜਪਾ ਆਗੂਆ ਨੇ ਐਸ.ਸੀ. ਮੋਰਚੇ ਦੇ ਜ਼ਖਮੀ ਆਗੂ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਥਨਾ ਕੀਤੀ |