ਹੇਮਕੁੰਟ ਸਕੂਲ ਵਿਖੇ ਮਨਾਇਆ ਵਿਸ਼ਵ ਵਿਰਾਸਤ ਦਿਵਸ
ਕੋਟ-ਈਸੇ-ਖਾਂ , 18 ਅਪਰੈਲ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ “ਵਿਸ਼ਵ ਵਿਰਾਸਤ ਦਿਵਸ” ਮਨਾਇਆ ਗਿਆ। ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਾਡੀ ਵਿਰਾਸਤ ਦੀ ਸਾਡੀ ਜ਼ਿੰਦਗੀ ਵਿੱਚ ਮਹੱਤਤਾ , ਅਹਿਮੀਅਤ ਬਾਰੇ ਸਮਝਾਇਆਂ ਗਿਆ ਜਿਵਂੇ ਤਾਜਮਹੱਲ, ਲਾਲ ਕਿਲਾ, ਕੁਤਬ-ਮੀਨਾਰ,ਹਵਾ ਘਰ ਆਦਿ ਅਜੂਬਿਆਂ ਬਾਰੇ ਆਧਿਆਪਕਾਂ ਦੇ ਸਹਿਯੋਗ ਸਦਕਾ ਇਹ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਕਿਹਾ ਕਿ ਸਾਨੂੰ ਆਪਣੀ ਵਿਰਾਸਤ ਨੂੰੁ ਸੰਭਾਲ ਕੇ ਰੱਖਣਾ ਸਾਡੀ ਸਭ ਦੀ ਨਿੱਜੀ ਜਿੰਮੇਵਾਰੀ ਹੈ ਤਾਂ ਜੋ ਅਸੀ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਜਾਣੂ ਕਰਵਾਈਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਸ਼ਵ ਵਿਰਸਾਤ ਦਿਵਸ ਸਬੰਧੀ ਚਾਰਟ ਬਣਾਏ ਗਏ ਅਤੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸਾਡੇ ਬੁਜ਼ਰਗਾਂ ਨੇ ਇਹ ਵਿਰਸਾਤ ਨੂੰ ਸੰਭਾਲ ਕੇ ਰੱਖਿਆ ਹੈ ਅਸੀਂ ਵੀ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੀ ਵਿਰਸਾਤ ਨੂੰ ਸੰਭਾਲ ਕੇ ਰੱਖਾਂਗੇ ।ਇਸ ਮੌਕੇ ਹੇਮਕੰੁਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ , ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਰਾਸਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ।