ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਾਰਡ ਨੰਬਰ-10 ਵਿਖੇ ਇੰਟਰਲਾਕ ਟਾਇਲਾਂ ਲਗਵਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ
*ਸ਼ਹਿਰ ਨਿਵਾਸੀਆਂ ਨੂੰ ਵਿਕਾਸ ਕਾਰਜ਼ਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 19 ਅਪ੍ਰੈਲ (ਜਸ਼ਨ ):-ਅੱਜ ਵਾਰਡ ਨੰਬਰ-10 ਵਿਖੇ ਕੌਸਲਰ ਵਿਕਰਮਜੀਤ ਸਿੰਘ ਘਾਤੀ ਦੇ ਨਾਲ ਮਿਲ ਕੇ ਇੰਟਰਲਾਕ ਟਾਇਲਾ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਟਕ ਲਗਾ ਕੇ ਕੀਤਾ। ਇਸ ਮੌਕੇ ਤੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਵਾਰਡ ਵਿਚ ਪੁੱਜਣ ਤੇ ਵਾਰਡ ਨਿਵਾਸੀਆ ਵੱਲੋਂ ਸੁਆਗਤ ਕੀਤਾ ਗਿਆ। ਇਸ਼ ਮੌਕੇ ਤੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦਾ ਹੱਲ ਕਰਵਾਉਣ ਦਾ ਵਿਸ਼ਵਾਸ ਦਵਾਇਆ ਗਿਆÍ ਹਲਕੇ ਦੇ ਲੋਕਾਂ ਦੀ ਹਰ ਸਮੱਸਿਆਵਾਂ ਦਾ ਹੱਲ ਕਰਨਾ ਮੈਂ ਆਪਣਾ ਮੁੱਢਲਾ ਫਰਜ਼ ਸਮਝਦੀ ਹਾਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕਾ ਨਿਵਾਸੀਆ ਨੇ ਮੇਰੇ ਉਪਰ ਭਰੋਸਾ ਕਰਕੇ ਮੈਨੂੰ ਜੋ ਵਿਧਾਇਕ ਬਣਾ ਕੇ ਮਾਨ ਸਨਮਾਨ ਦਿੱਤਾ ਹੈ ਉਹ ਮੋਗਾ ਨਿਵਾਸੀਆ ਦੇ ਹਰ ਦੁਖ-ਸੁੱਖ ਵਿਚ ਉਹਨਾਂ ਦੇ ਨਾਲ ਖੜੀ ਹਨ। ਉਹਨਾਂ ਕਿਹਾ ਕਿ ਸ਼ਹਿਰ ਨਿਵਾਸੀਆ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ਼ਾਂ ਨੂੰ ਕਰਵਾ ਕੇ ਉਹਨਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੁੱਝ ਵਿਕਾਸ ਵਿਰੋਧੀ ਰਾਜਨੀਤਿਕ ਲੋਕ ਜਾਨਬੁਝ ਕੇ ਕੰਮਾਂ ਵਿਚ ਅੜਚਨਾ ਪਾ ਰਹੇ ਹਨ, ਲੇਕਿਨ ਉਹਨਾਂ ਦੇ ਕੰਮ ਯੁੱਧ ਪੱਧਰ ਤੇ ਵਿਕਾਸ ਕੰਮ ਚਲਾਏ ਜਾਣਗੇ। ਅਖੀਰ ਵਿਚ ਵਾਰਡ ਕੌਸਲਰ ਵਿਕਰਮਜੀਤ ਸਿੰਘ ਘਾਤੀ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕੌਸਲਰ ਵਿਕਰਮਜੀਤ ਸਿੰਘ ਘਾਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਅੋਹਦੇਦਾਰ ਹਾਜ਼ਰ ਸਨ।