ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹੀਦ ਹੋਏ ਵੀਰ ਸਪੂਤਾਂ ਨੂੰ ਦਿਲੋਂ ਕੀਤਾ ਸਲਿਊਟ

ਮੋਗਾ, 21 ਅਪ੍ਰੈਲ (ਜਸ਼ਨ )-ਪੁਣਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ ਮੇਰੇ ਮੋਗਾ ਹਲਕੇ ਦੇ ਪਿੰਡ ਚੜਿੱਕ ਦਾ ਵਸਨੀਕ ਕੁਲਵੰਤ ਸਿੰਘ ਵੀ ਇੱਕ ਹੈ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸਨ। ਕੁਲਵੰਤ ਆਪਣੇ ਪਿੱਛੇ ਇੱਕ ਧੀ ਤੇ ਤਿੰਨ ਮਹੀਨੇ ਦਾ ਬੇਟਾ ਛੱਡ ਗਿਆ ਹੈ। ਕੱਲ੍ਹ ਜਦੋਂ ਪਤਾ ਲੱਗਾ ਕਿ ਉਹ ਸ਼ਹੀਦ ਹੋ ਗਏ ਹਨ ਤਾਂ ਪੂਰਾ ਪਰਿਵਾਰ ਸੋਗ ਤੇ ਸਦਮੇ ਵਿੱਚ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਪਣਾ ਘਰ ਬਣਾ ਰਿਹਾ ਸੀ। ਅਜੇ ਘਰ ਵੀ ਪੂਰਾ ਨਹੀਂ ਹੋਇਆ ਸੀ ਕਿ ਉਹ ਸ਼ਹੀਦ ਹੋ ਗਿਆ। ਸ਼ਹੀਦ ਕੁਲਵੰਤ ਦੇ ਵਿਆਹ ਨੂੰ ਦੋ ਸਾਲ ਹੀ ਹੋਈ ਸਨ। ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਕੁਲਵੰਤ ਸਿੰਘ ਦੀ ਸ਼ਹੀਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੀਵਾਰ ਨਾਲ ਹਮਦਰਦੀ ਜਾਹਿਰ ਕੀਤੀ ਹੈ। ਉਨ੍ਹਾਂ ਪ੍ਰਮਤਾਮਾਂ ਅੱਗੇ ਅਰਦਾਸ ਕੀਤੀ ਹੈ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ।