ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਹੁਣ ਸ਼ਹਿਰ ਨਿਵਾਸੀਆਂ ਨੂੰ ਕੂੜਾ ਕਰਕਟ ਤੋਂ ਮਿਲੇਗੀ ਜਲਦੀ ਰਾਹਤ-ਸੁਰਿੰਦਰ ਕਟਾਰੀਆ

ਮੋਗਾ, 29 ਅਪ੍ਰੈਲ (ਜਸ਼ਨ):--ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਹਿਤ ਵਿਚ ਕੀਤੇ ਜਾ ਰਹੇ ਕਾਰਜ਼ਾਂ ਦੀ ਕੜੀ ਦੇ ਤਹਿਤ ਹੁਣ ਸਹਿਰ ਨਿਵਾਸੀਆ ਨੂੰ ਘਰਾਂ ਤੇ ਦੁਕਾਨਾਂ ਤੋਂ ਕੂੜਾ ਕਰਕਟ ਚੁੱਕਣ ਵਿਚ ਆਉਣ ਵਾਲੀ ਪ੍ਰੇਸ਼ਾਨੀ ਤੋਂ ਜਲਦੀ ਰਾਹਤ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ਼ ਸੁਰਿੰਦਰ ਕਟਾਰੀਆ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਨਿਵਾਸੀਆ ਵੱਲੋਂ ਕੂੜਾ ਕਰਕਟ ਦੀ ਸਮੱਸਿਆ ਸਬੰਧੀ ਮੰਗ ਉਠਾਈ ਜਾਂਦੀ ਰਹੀ। ਜਿਸਦੇ ਚੱਲਦੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਗਰ ਨਿਗਮ ਮੋਗਾ ਦੀ ਕਮਿਸ਼ਨਰ ਨਾਲ ਇਸ ਸਮੱਸਿਆ ਸਬੰਧੀ ਗੱਲਬਾਤ ਕੀਤੀ ਗਈ। ਜਿਸ ਤੇ ਕਮਿਸ਼ਨਰ ਵੱਲੋਂ ਘਰਾਂ ਤੋਂ ਕੂੜਾ ਕਰਕਟ ਚੁੱਕਣ ਦੀ ਸਮੱਸਿਆ ਸਬੰਧੀ 350 ਹੱਥ ਰੇਹੜੀਆ 15 ਮਈ ਤਕ ਮੁੱਹਈਆ ਕਰਵਾਉਣ ਦਾ ਭਰੋਸਾ ਦਿੱਤਾ।  ਜਿਸਦੇ ਚੱਲਦੇ ਸ਼ਹਿਰ ਨਿਵਾਸੀਆ, ਦੁਕਾਨਦਾਰਾਂ ਨੂੰ ਪੇਸ਼ ਆਉਣ ਵਾਲੀ ਸਮੱਸਿਆ ਤੋਂ ਰਾਹਤ ਮਿਲ ਸਕੇਗੀ। ਉਹਨਾਂ ਕਿਹਾ ਕਿ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸ਼ਹਿਰ ਨਿਵਾਸੀਆ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਵਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਹਲਕਾ ਵਿਧਾਇਕ ਵੱਲੋਂ ਸ਼ਹਿਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ, ਨਵੀਂ ਬਿਲਡਿੰਗ ਦੀ ਉਸਾਰੀ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਗ੍ਰਾਂਟ ਲਿਆ ਕੇ ਸਕੂਲਾਂ ਦੀ ਬਿਲਡਿੰਗਾਂ ਨੂੰ ਬਣਾਇਆ ਜਾ ਰਿਹਾ ਹੈ ਤੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸਦੇ ਇਲਾਵਾ ਸ਼ਹਿਰ ਵਿਚ ਵਿਕਾਸ ਕਾਰਜ਼ਾਂ ਨੂੰ ਵੀ ਯੁੱਧ ਪੱਧਰ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੰਜਾਬ ਸਰਕਾਰ ਤੋਂ ਗਰਾਂਟ ਲਿਆ ਕੇ ਪਹਿਲ ਦੇ ਅਧਾਰ ਤੇ ਕਰਵਾਇਆ ਜਾ ਰਿਹਾ ਹੈ।