ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਗਿਆ ' ਨੋ ਬੈਗ ਡੇ '
ਮੋਗਾ, 30 ਅਪ੍ਰੈਲ (ਜਸ਼ਨ):--ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ' ਨੋ ਬੈਗ ਡੇ ' ਬਣਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਐਲ. ਕੇ. ਜੀ. ਤੋਂ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਤਾਂ ਜੋ ਵਿਦਿਆਰਥੀ ਕਿਤਾਬਾਂ ਵਿੱਚੋਂ ਨਿਕਲ ਕੇ ਤਰੋਤਾਜ਼ਾ ਮਹਿਸੂਸ ਕਰ ਸਕਣ ਅਤੇ ਉਨ੍ਹਾਂ ਦਾ ਦਿਮਾਗੀ ਵਿਕਾਸ ਦੇ ਨਾਲ-ਨਾਲ ਸਰੀਰਕ ਵਿਕਾਸ ਹੋ ਸਕੇ। ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਮਿੱਟੀ ਦੀਆਂ ਵੱਖ ਵੱਖ ਚੀਜਾਂ ਬਣਾਈਆਂ ਇਸ ਦਾ ਵਿਦਿਆਰਥੀਆਂ ਨੇ ਬਹੁਤ ਅਨੰਦ ਮਾਣਿਆ। ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ' ਸਰ ' ਫਿਲਮ ਦਿਖਾਈ ਗਈ। ਫਿਲਮ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ ਗਿਆ । ਵਿਦਿਆਰਥੀਆਂ ਨੇ ਫਿਲਮ ਦਾ ਆਨੰਦ ਮਾਣਿਆ ਅਤੇ ' ਨੋ ਬੈਗ ਡੇ ' ਨਾਲ ਸਬੰਧਤ ਉਨ੍ਹਾਂ ਨੇ ਕੀ ਮਹਿਸੂਸ ਕੀਤਾ ਆਪਣੇ ਵਿਚਾਰਾਂ ਨੂੰ ਲਿਖਤੀ ਰੂਪ ਵਿੱਚ ਅਤੇ ਤਸਵੀਰਾਂ ਦੁਆਰਾ ਬਿਆਨ ਕੀਤਾ। ਸਕੂਲ ਦੇ ਪ੍ਰਿੰਸਿਪਲ ਮੈਡਮ ਸਤਵਿੰਦਰ ਕੌਰ ਅਤੇ ਜਰਨਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਅਜਿਹੀਆਂ ਗਤੀਵਿਧੀਆਂ ਅਕਸਰ ਕਰਵਾਈਆਂ ਜਾਂਦੀਆਂ ਹਨ ਜਿੰਨਾ ਨਾਲ ਬੱਚੇ ਖੇਡ ਖੇਡ ਵਿੱਚ ਹੀ ਕੁਝ ਨਾ ਕੁਝ ਨਵਾਂ ਸਿੱਖਦੇ ਰਹਿੰਦੇ ਹਨ ਅਤੇ ਕੁਝ ਸਮੇਂ ਲਈ ਕਿਤਾਬੀ ਬੋਝ ਉਨ੍ਹਾਂ ਦੇ ਦਿਮਾਗ ਤੋਂ ਦੂਰ ਹੋ ਜਾਂਦਾ ਹੈ।