ਮੋਗਾ ਸ਼ਹਿਰ ਦੇ ਵਾਰਡਾਂ ਦਾ , ਸਰਵਪੱਖੀ ਵਿਕਾਸ ਕਰਵਾਉਣਾ ਹੀ ਪੰਜਾਬ ਸਰਕਾਰ ਤੇ ਮੇਰਾ ਮੁੱਖ ਟੀਚਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੋਗਾ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 7.27 ਕਰੋੜ ਰੁਪਏ ਦੀ ਜਾਰੀ ਕੀਤੀ ਗਰਾਂਟ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਧੰਨਵਾਦ
ਮੋਗਾ, 5 ਮਈ (ਜਸ਼ਨ )-ਮੋਗਾ ਸਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ਼ਾਂ ਨੂੰ ਸਰਵਪੱਖੀ ਕਰਵਾਉਣਾ ਹੀ ਪੰਜਾਬ ਸਰਕਾਰ ਤੇ ਮੇਰਾ ਮੁੱਖ ਟੀਚਾ ਹੈ ਅਤੇ ਵਾਰਡਾਂ ਦੇ ਵਿਕਾਸ ਕਾਰਜ਼ ਯੁੱਧ ਪੱਧਰ ਤੇ ਚੱਲ ਰਹੇ ਹਨ ਅਤੇ ਇਸ ਵਿਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੋਗਾ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 7.27 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਤੇ ਧੰਨਵਾਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਗਟ ਕੀਤੇ | ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਨ ਮੁਕਤ ਵਾਤਾਵਰਨ ਪ੍ਰਦਾਨ ਕਰਨਾ ਹੈ | ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਿਨੇਟ ਮੰਤਰੀ ਡਾ. ਇੰਦਰਬੀਰ ਸਿੰਘ ਨੱਝਰ ਦੀ ਮੋਗਾ ਨਗਰ ਨਿਗਮ ਵਿਚ ਹੋਰ ਵੀ ਕਈ ਵਿਕਾਸ ਕਾਰਜ਼ ਕਰਵਾਉਣ ਦੀ ਯੋਜਨਾ ਹੈ | ਉਹਨਾਂ ਕਿਹਾ ਕਿ ਮੋਗਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜ਼ਾਂ ਲਈ ਗਰਾਂਟ ਜਾਰੀ ਹੋਣ ਤੇ ਕੌਸਲਰਾਂ ਅਤੇ ਸ਼ਹਿਰ ਨਿਵਾਸੀਆ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਕੌਸਲਰਾਂ ਤੇ ਵਾਰਡ ਨਿਵਾਸੀਆ ਨੇ ਮੁੱਖ ਮੰਤਰੀ ਤੇ ਕੈਬਿਨੇਟ ਮੰਚਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵਾਰਡ ਨਿਵਾਸੀ ਨੂੰ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿਚ ਲਿਆਉਣ, ਜਿਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਾਰਡ ਨੰਬਰ 15 ਵਿੱਚ ਕਬੀਰ ਨਗਰ, ਵਾਰਡ ਨੰਬਰ 24 ਵਿੱਚ ਸਾਧਾਂ ਵਾਲੀ ਬਸਤੀ ਅਤੇ ਵਾਰਡ ਨੰਬਰ 14 ਵਿੱਚ ਪ੍ਰੇਮ ਨਗਰ ਵਿੱਚ ਸਿੱਧਾ ਬੋਰ ਲਗਾਉਣਾ ਸਾਮਲ ਹੈ। ਮੱਲਣ ਸਾਹ ਸੜਕ ਦੇ ਨਾਲ ਲੱਗਦੀ ਗਲੀ ਵਿੱਚ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਬੰਧ ਕਰਨਾ ਅਤੇ ਸੀਵਰੇਜ ਲਾਈਨ ਵਿਛਾਉਣਾ ਸਾਮਲ ਹੈ। ਮੋਗਾ ਸਹਿਰ ਦੇ ਵੱਖ-ਵੱਖ ਡਿਸਪੋਜਲਾਂ, ਮੋਟਰਾਂ ਅਤੇ ਸੀਵਰ ਪੰਪਾਂ ‘ਤੇ ਲਗਾਈ ਗਈ ਮਸੀਨਰੀ ਦੀ ਮੁਰੰਮਤ ਦੀ ਯੋਜਨਾ ਵੀ ਇਹਨਾਂ ਵਿਕਾਸ ਕਾਰਜ਼ਾਂ ਵਿੱਚ ਸਾਮਲ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਵਿੱਚ ਡੰਪ ਸਾਈਟ ‘ਤੇ ਪਾਈਜੋ ਮੀਟਰ ਲਗਾਉਣਾ, ਸੀਵਰ ਲਾਈਨ ਦਾ ਪ੍ਰਬੰਧ ਅਤੇ ਵਿਛਾਉਣਾ, ਮੈਨਹੋਲ ਚੈਂਬਰਾਂ ਅਤੇ ਮੋਗਾ ਸਹਿਰ ਦੇ ਜੋਨ ਸੀ ਅਤੇ ਡੀ ਵਿੱਚ ਸੜਕਾਂ ਦੀਆਂ ਗਲੀਆਂ ਦੀ ਮੁਰੰਮਤ ਸਾਮਲ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 23 ਵਿੱਚ ਅਕਾਲਸਰ ਗੁਰਦੁਆਰਾ ਸਮਸ਼ਾਨਘਾਟ, ਵਾਰਡ ਨੰਬਰ 27 ਵਿੱਚ ਪ੍ਰੀਤ ਨਗਰ ਸਮਸ਼ਾਨਘਾਟ, ਵਾਰਡ ਨੰਬਰ 33 ਵਿੱਚ ਮੁਹੱਲਾ ਸੰਧੂਆਂ ਅਤੇ ਮਹਿਮੇਵਾਲਾ ਪਿੰਡ ਸਮਸ਼ਾਨਘਾਟ ਵਿਖੇ ਫੇਲ ਹੋਏ ਬੋਰਾਂ ਦੇ ਵਿਰੁੱਧ ਰਿਵਰਸ ਰਿਗ ਵਿਧੀ ਜਾਂ ਕਿਸੇ ਹੋਰ ਨਵੀਨਤਮ ਤਕਨੀਕ ਨਾਲ ਡੂੰਘੇ ਬੋਰ (300200 ਐਮ.ਐਮ) ਟਿਊਬਵੈੱਲ ਲਗਾਏ ਜਾਣਗੇ। ਉਨਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਵਿਖੇ ਇਸੇ ਤਰਾਂ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਨੂੰ ਕਰਵਾ ਕੇ ਮੋਗਾ ਸ਼ਹਿਰ ਨੂੰ ਸੁੰਦਰ ਰੂਪ ਦੇਣਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੇਰਾ ਮੁੱਖ ਟੀਚਾ ਹੈ |