ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਪੰਜਾਬ 'ਚ, ਭਾਜਪਾ 'ਚ ਸ਼ਾਮਲ ਹੋਣ ਦੀ ਚੱਲ ਰਹੀ ਪ੍ਰਕ੍ਰਿਆ, ਪਾਰਟੀ ਲਈ ਸ਼ੁੱਭ ਸੰਕੇਤ -ਡਾ.ਸੀਮਾਂਤ ਗਰਗ
ਮੋਗਾ, 5 ਮਈ ( ਜਸ਼ਨ )-ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਜੋ ਸ਼ਾਮਲ ਹੋਣ ਦੀ ਪ੍ਰਕ੍ਰਿਆ ਪੂਰੇ ਪੰਜਾਬ ਵਿਚ ਚੱਲ ਰਹੀ ਹੈ ਉਸ ਨਾਲ ਹੁਣ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨਾ ਤਹਿ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਰੰਗਰੇਟਾ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਝੰਡੇਵਾਲਾ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਦੇ ਮੌਕੇ ਤੇ ਸਿਰੋਪਾ ਪਾਉਣ ਦੇ ਮੌਕੇ ਤੇ ਪ੍ਰਗਟ ਕੀਤੇ | ਇਸ ਮੌਕੇ ਤੇ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਮਹਾ ਮੰਤਰੀ ਸਤਿੰਦਰਪ੍ਰੀਤ ਸਿੰਘ, ਗੁਰਚਰਨ ਸਿੰਘ ਧੂੜਕੋਟ ਚੜ੍ਹਤ ਸਿੰਘ ਵਾਲਾ, ਜਗਤਾਰ ਸਿੰਘ, ਸੇਵਕ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ, ਬਲਕਰਨ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਤੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਇੱਕਲੇ ਲੋਕਸਭਾ ਜਲੰਧਰ ਦੀ ਜ਼ਿਮਨੀ ਚੋਣ ਲੜ ਰਹੀ ਹੈ | ਜਿਸ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਭਾਜਪਾ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ | ਜਿਸ ਨਾਲ ਹੁਣ ਦੂਜੀ ਰਾਜਨੀਤਿਕ ਪਾਰਟੀਆ ਦੀ ਨੀਂਦ ਹਰਾਮ ਹੋ ਗਈ ਹੈ | ਕਿਉਂਕਿ ਭਾਜਪਾ ਪਹਿਲੀ ਵਾਰ ਇੱਕਲੇ ਪੰਜਾਬ ਵਿਚ ਚੋਣ ਲੜਨ ਜਾ ਰਹੀ ਹੈ | ਲੋਕ ਦੂਜੀ ਰਾਜਨੀਤਿਕ ਪਾਰਟੀਆ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਉਹਨਾਂ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲਿਆ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ | ਉਹਨਾਂ ਪਾਰਟੀ ਅੋਹਦੇਦਾਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਪੰਜਾਬ ਵਿਚ ਇੱਕ ਵੱਡੀ ਤਾਕਤ ਦੇ ਰੂਪ ਵਿਚ ਉਭਾਰਨ ਲਈ ਦਿਨ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮ ਲੋਕਾਂ ਅਤੇ ਗਰੀਬ ਲੋਕਾਂ ਲਈ ਬਣਾਈ ਜਾ ਰਹੀ ਯੋਜਨਾਵਾਂ ਬਾਰੇ ਘਰ-ਘਰ ਜਾ ਕੇ ਜਾਗਰੂਕ ਕਰਨ |