ਵਿਧਾਇਕ ਡਾ.ਅਮਨਦੀਪ ਅਰੋੜਾ ਨੇ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਲਿਖੀ ਪੁਸਤਕ ਨੂੰ ਕੀਤਾ ਰਿਲੀਜ਼
ਮੋਗਾ, 20 ਮਈ (ਜਸ਼ਨ) – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਤੇ ਪਿ੍ਰੰਸੀਪਲ ਮਨਜੀਤ ਕੌਰ ਦੀ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਡਾ.ਏ.ਪੀ.ਜੇ.ਅਬਦੁਲ ਕਲਾਮ ਜੀ ਦੀ ਜੀਵਨੀ ਤੇ ਲਿਖੀ ਪੁਸਤਕ ਨੂੰ ਰਿਲੀਜ਼ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਕੂਲ ਦਾ ਨਿਰੀਖਣ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਅਸੀਂ ਪੰਜਾਬ ਦੇ ਸਮੁੱਚੇ ਸਿੱਖਿਆ ਪ੍ਰਬੰਧ ਨੂੰ ਸ਼ਾਨਦਾਰ ਬਣਾ ਕੇ ਅਤੇ ਗੁਣਾਤਮਕ ਸਿੱਖਿਆ ਮੁੱਹਈਆ ਕਰਵਾਉਣ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਹੋਰ ਬਿਹਤਰ ਹੋਣਗੇ। ਇਸ ਮੌਕੇ ਤੇ ਪਿ੍ਰੰਸੀਪਲ ਮਨਜੀਤ ਕੌਰ, ਨਗਰ ਨਿਗਮ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ, ਡਾ: ਸਵਰਨਜੀਤ ਸਿੰਘ ,ਸੁਖਪਾਲਜੀਤ ਸਿੰਘ , ਮੇਜਰ ਪ੍ਰਦੀਪ ਕੁਮਾਰ, ਸੁਸ਼ੀਲ ਕੁਮਾਰ ,ਬਲਦੇਵ ਸਿੰਘ ਸੜ੍ਹਕਨਾਮਾ ਦੇ ਇਲਾਵਾ ਗਿਆਨ ਸਿੰਘ ਸਕੂਲ ਦਾ ਸਮੂਹ ਸਟਾਫ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।