ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਕੀਤਾ ਜਾ ਰਿਹਾ ਹੱਲ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 22 ਮਈ (ਜਸ਼ਨ)-ਲੋਕਾਂ ਦੀਆ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ | ਜੇਕਰ ਕਿਸੇ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹਨੇ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸਦਾ ਸਮਾਧਾਨ ਕੀਤਾ ਜਾਵੇਗਾ | ਇਹ ਵਿਚਾਰ ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਪਾਰਟੀ ਦਫਤਰ ਵਿਖੇ ਵਰਕਰਾਂ, ਵਲੰਟੀਅਰਾਂ ਤੇ ਸਹਿਰ ਨਿਵਾਸੀਆ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਹੋਏ ਪ੍ਰਗਟ ਕੀਤੇ | ਇਸ਼ ਮੌਕੇ ਤੇ ਕੌਸਲਰ ਸੁਖਵਿੰਦਰ ਕੌਰ ਰੋਡੇ, ਸੋਨੀਆ ਢੰਡ, ਲਵਲੀ ਸਿੰਗਲਾ ਦੇ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ | ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਫਤਰ ਵਿਖੇ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ ਅਤੇ ਕੁੱਝ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀ ਸਮੱਸਿਆਵਾਂ ਬਾਰੇ ਅਧਿਕਾਰੀਆ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ | ਉਹਨਾਂ ਕਿਹਾ ਕਿ ਮੋਗਾ ਸ਼ਹਿਰ ਦੇ ਇਲਾਵਾ ਪਿੰਡਾਂ ਵਿਚ ਵਿਕਾਸ ਕਾਰਜ਼ ਯੁੱਧ ਪੱਧਰ ਤੇ ਜਾਰੀ ਹਨ ਅਤੇ ਭਗਵੰਤ ਮਾਨ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟ ਲਿਆ ਕੇ ਮੋਗਾ ਹਲਕੇ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਹੀ ਮੇਰਾ ਮੁੱਖ ਟੀਚਾ ਹੈ | ਉਹਨਾਂ ਮੀਟਿੰਗ ਵਿਚ ਪੁੱਜੇ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਸ਼ਹਿਰ ਨਿਵਾਸੀਆ ਦਾ ਧੰਨਵਾਦ ਕੀਤਾ |