ਟੀ.ਐਲ.ਐਫ. ਸਕੂਲ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿ ਵਸ ਨੂੰ ਸਮਰਪਿਤ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ

ਮੋਗਾ, 24 ਮਈ (ਜਸ਼ਨ): -ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਧਾਰਮਿਕ ਗੀਤ ਪੇਸ਼ ਕਰਕੇ ਇਸ ਦਿਨ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤੇ ਸਕੂਲ ਪਿ੍ੰਸੀਪਲ ਬਿੰਨੀ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ  ਸੰਬੋਧਨ ਕਰਦਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨੀ ਬਾਰੇ ਦੱਸਿਆ | ਉਹਨਾਂ ਦੱਸਿਆ ਕਿ ਗੁਰੂ ਅਰਜੁਨ ਦੇਵ ਜੀ ਦਾ ਜਨਮ 2 ਮਈ 1563 ਨੂੰ  ਪੰਜਾਬ ਦੇ ਗੋਇੰਡਬਾਲ ਸਾਹਿਬ ਵਿਖੇ ਪਿਤਾ ਗੁਰੂ ਰਾਮਦਾਸ ਅਤੇ ਮਾਤਾ ਭਾਨੀ ਦੇ ਘਰ ਹੋਇਆ ਸੀ | ਉਹਨਾਂ ਗੁਰਮਤ ਦੀ ਸਿੱਖਿਆ ਸਾਲ 1581 ਵਿਚ ਆਪਣੇ ਨਾਨਾ ਗੁਰੂ ਅਮਰ ਦਾਸ ਜੀ ਤੋਂ ਮਿਲੀ, ਜੋ ਸਿੱਖਾ ਦੇ ਤੀਜੇ ਗੁਰੂ ਸਨ | ਇਸਦੇ ਬਾਅਦ ਗੁਰੂ ਜੀ ਨੇ ਆਪਣੇ ਜੀਵਨ ਕਾਲ ਵਿਚ ਸਮਾਜ ਕਲਿਆਣ ਨਾਲ ਸਬੰਧਤ ਬਹੁਤ ਕੰਮ ਕੀਤੇ | ਇਸ ਮੌਕੇ ਤੇ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ  ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ਤੇ ਚੱਲ ਕੇ ਪ੍ਰੇਰਨਾ ਲੈਣੀ ਚਾਹੀਦੀ | ਉਹਨਾਂ ਦੀ ਸ਼ਹਾਦਤ ਨੂੰ  ਯਾਦ ਰੱਖਣਾ ਚਾਹੀਦਾ | ਇਸ ਮੌਕੇ ਤੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ |