ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ,ਮੌਜੂਦਾ ਕੌਂਸਲਰ ਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਮੋਗਾ, 24 ਮਈ (ਜਸ਼ਨ )- ਕੱਲ ਮੋਗਾ ਸ਼ਹਿਰ ਦੇ ਤਿੰਨ ਮੌਜੂਦਾ ਕੌਂਸਲਰ ਦੇ ਪਰਿਵਾਰ ਅਤੇ ਕਾਂਗਰਸ ਦੇ ਨੇਤਾ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੌਂਸਲਰ ਕੁਸਮ ਬਾਲੀ ਦੇ ਪਤੀ ਨਰਿੰਦਰ ਬਾਲੀ, ਕੌਂਸਲਰ ਦਵਿੰਦਰ ਕੌਰ ਬਰਾੜ ਦੇ ਪਤੀ ਛਿੰਦਾ ਬਰਾੜ ਅਤੇ ਕਾਂਗਰਸ ਪਾਰਟੀ ਤੋਂ ਆਤਮਾ ਸਿੰਘ ਨੇਤਾ ਅਤੇ ਮਿੰਟੂ, ਕੌਸਲਰ ਭਰਤ ਗੁਪਤਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਉਹਨਾਂ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ।  ਇਸ ਮੌਕੇ ਸ਼ਾਮਲ ਹੋਏ ਆਗੂਆਂ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਬਰਾੜ ਨੇ ਸਿਰੋਪਾਓ ਪਾ ਕੇ ਪਾਰਟੀ ਵਿਚ ਸੁਆਗਤ ਕਰਦਿਆ ਸਨਮਾਨਤ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅ੍ਰੋੜਾ ਨੇ ਪਾਰਟੀ ਵਿੱਚ ਆਏ ਨਵੇਂ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ਹਰ ਵਰਗ ਪਾਰਟੀ ਵਿੱਚ ਧੜਾਧੜ ਸ਼ਾਮਲ ਹੋ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਪਾਰਟੀ ਵਿਚ ਸ਼ਾਮਲ ਹੋਏ ਮੈਂਬਰਾਂ ਦੇ ਗੱਲੇ ਚ ਸਿਰੋਪਾ ਪਾ ਕੇ ਜੀ ਆਇਆ ਆਖਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ, ਸਟੇਟ ਜੁਆਇੰਟ ਸੱਕਤਰ ਨਰੇਸ਼ ਚਾਵਲਾ, ਕੌਸਲਰ ਜਸਵਿੰਦਰ ਸਿੰਘ ਕਾਕਾ ਲੰਢੇ ਕੇ ,ਕੌਸਲਰ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ, ਕੌਸਲਰ ਬਲਜੀਤ ਸਿੰਘ ਚਾਨੀ  , ਮੈਡਮ ਸੋਨੀਆ ਢੰਡ,ਕੌਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕਾਕਾ ਸਿੰਘ ਕੌਸਲਰ ਅਤੇ ਪਾਰਟੀ ਦੇ ਵਲੰਟੀਅਰ ਮੌਜੂਦ ਸਨ।