ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਮੋਗਾ ਸਹੋਦਿਆ ਗਰੁੱਪ ਦੀ ਹੋਈ ਮੀਟਿੰਗ

ਮੋਗਾ, 24 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਜ਼ਿਲ੍ਹੇ ਦੀ ਨਾਮਵਰ ਵਿਦਿਅਕ ਸੰਸਥਾ ਵਿਖੇ ਜੋ ਕਿ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ਵਿਚ ਵਿਦਿਅਕ ਖੇਤਰ ਦੇ ਨਾਲ ਹਰ ਖੇਤਰ ਵਿੱਚ ਨਵੇਂ ਮੀਲ-ਪੱਥਰ ਸਥਾਪਤ ਕਰ ਰਹੀ ਹੈ। ਇਸੇ ਲੜੀ ਅਧੀਨ ਸਕੂਲ ਵਿੱਚ ਮੋਗਾ ਸਹੋਦਿਆ ਗਰੁੱਪ ਦੀ ਮੀਟਿੰਗ ਰੱਖੀ ਗਈ ਜਿਸ ਵਿਚ ਮੋਗਾ ਜ਼ਿਲੇ ਦੇ ਸੀ. ਬੀ. ਐਸ. ਈ. ਨਾਲ ਸਬੰਧਤ 24 ਸਕੂਲਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸਰਵ ਸੰਮਤੀ ਨਾਲ ਕੋਰ ਕਮੇਟੀ ਦੀ ਚੋਣ ਹੋਈ। ਸਭ ਤੋਂ ਪਹਿਲਾਂ ਡੀ. ਐਨ. ਮਾਡਲ ਸਕੂਲ ਦੀ ਪ੍ਰਿੰਸੀਪਲ ਸੋਨੀਆ ਕਲਸੀ ਨੇ ਸਹਿ ਪਾਠਕ੍ਰਮ ਦੇ ਸਬੰਧਤ ਗਤੀਵਿਧੀਆਂ ਬਾਰੇ ਸੰਬੋਧਤ ਕੀਤਾ। ਇਸ ਤੋਂ ਬਾਅਦ ਬੀ. ਬੀ. ਐਸ. ਸਕੂਲ ਦੇ ਪ੍ਰਿੰਸਿਪਲ ਹਮੀਲੀਆ ਰਾਣੀ ਨੇ ਵਿਦਿਅਕ ਪਾਠਕ੍ਰਮ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਮੋਗਾ ਸਹੋਦਿਆ ਗਰੁੱਪ ਦੀ ਜਨਰਲ ਮੀਟਿੰਗ ਸਾਲ ਵਿਚ ਘੱਟੋ-ਘੱਟ ਦੋ ਵਾਰ ਹੋਇਆ ਕਰੇਗੀ ਗਰੁੱਪ ਦੇ ਮੈਂਬਰ ਸਕੂਲਾਂ ਦੇ ਮੁਖੀ ਦਾ ਮੀਟਿੰਗ ਵਿੱਚ ਸ਼ਾਮਲ ਹੋਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਗਰੁੱਪ ਨੂੰ ਬਣਾਉਣ ਦਾ ਮੁੱਖ ਉਦੇਸ਼ ਸਕੂਲਾਂ ਦੁਆਰਾ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਜਾਣਕਾਰੀ ਆਪਸ ਵਿੱਚ ਸਾਂਝੀ ਕਰਨਾ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਵੱਧ ਤੋਂ ਵੱਧ ਗੁਣਵੱਤਾ ਹਾਸਲ ਕੀਤੀ ਜਾ ਸਕੇ। ਅੰਤ ਵਿੱਚ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਮੀਟਿੰਗ ਵਿੱਚ ਹੈ ਸਾਰੇ ਸਕੂਲਾਂ ਦਾ ਧੰਨਵਾਦ ਕੀਤਾ।