ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ 7 ਕੌਂਸਲਰ 'ਆਪ' ਵਿੱਚ ਸ਼ਾਮਲ
ਚੰਡੀਗੜ੍ਹ, 24 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੇ ਚਾਹਵਾਨ ਵੱਧ ਤੋਂ ਵੱਧ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਸੁਜਾਨਪੁਰ ਨਗਰ ਕੌਂਸਲ ਪਠਾਨਕੋਟ ਦੇ ਪ੍ਰਧਾਨ ਅਤੇ 6 ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।ਇਹ ਸਾਰੇ ਕੌਂਸਲਰ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਦੋਵਾਂ ਆਗੂਆਂ ਨੇ ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਅਧਿਕਾਰਤ ਤੌਰ ’ਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।ਪ੍ਰਧਾਨ ਸ਼੍ਰੀਮਤੀ ਅਨੁਰਾਧਾ ਬੱਲੀ ਅਤੇ ਕੌਂਸਲਰ ਸ੍ਰੀਮਤੀ ਲਕਸ਼ਮੀ ਵਰਮਾ, ਸ੍ਰੀਮਤੀ ਪੁਸ਼ਪਾ ਦੇਵੀ, ਸ੍ਰੀਮਤੀ ਸਰੋਜ ਬਾਲਾ, ਸ੍ਰੀ ਰਮੇਸ਼ ਚੰਦ, ਸ੍ਰੀ. ਮਹਿੰਦਰ ਬੱਲੀ ਅਤੇ ਸ਼੍ਰੀ ਸੁਰਿੰਦਰ ਮਿਨਹਾਸ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਬਹੁਤ ਪ੍ਰਭਾਵਿਤ ਹਨ। ਇਸੇ ਲਈ ਨੇਤਾਵਾਂ ਦੇ ਨਾਲ-ਨਾਲ ਆਮ ਲੋਕ ਵੀ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਹ ਉਹ ਲੋਕ ਹਨ ਜੋ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ।ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਂਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜੋ ਵਾਅਦਾ ਕੀਤਾ ਸੀ, ਉਸ ਨੂੰ ਅਸੀਂ ਪੂਰਾ ਕਰ ਰਹੇ ਹਾਂ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਨੇਤਾਵਾਂ ਨੇ ਸਾਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ।