ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਜ਼ਬਰ ਜ਼ੁਲਮ ਕਰਨ ਵਾਲਿਆਂ ਨੂੰ ਰਹਿੰਦੀ ਦੁਨੀਆ ਤੱਕ ਖੌਫ ਦਿੰਦੀ ਰਹੇਗੀ :ਬੈਂਸ
ਲੁਧਿਆਣਾ 24 ਮਈ (ਜਸ਼ਨ):ਗੁਰੂਦਵਾਰਾ ਸਾਹਿਬ ਪਿੰਡ ਢੰਡਾਰੀ ਵਿਖੇ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਜ਼ਰੀ ਭਰ ਕੇ ਸਮੂਹ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਹੋਇਆ ਕਿਹਾ ਕਿ ਪੰਚਮ ਪਾਤਿਸ਼ਾਹ ਨੇ ਧਰਮ ਤੇ ਸੱਚ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ ਅਤੇ ਇਸ ਅਜ਼ੀਮ ਸ਼ਹਾਦਤ ਨੇ ਹੀ ਮੁਲਕ ਵਿੱਚੋਂ ਜ਼ਾਲਮ ਮੁਗ਼ਲ ਹਕੂਮਤ ਦੇ ਖ਼ਾਤਮੇ ਦਾ ਮੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ, ਹੱਕ-ਸੱਚ ਦੇ ਮਾਰਗ ਦੇ ਪਾਂਧੀਆਂ ਲਈ ਹਮੇਸ਼ਾ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪ੍ਰੇਰਣਾਸਰੋਤ ਬਣੀ ਰਹੇਗੀ।ਉਨ੍ਹਾਂ ਕਿਹਾ ਕਿ ਬਾਣੀ ਦੇ ਬੋਹਿਥ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਜਾਗਦੀ ਜੋਤ ਜਗਤ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’, ਪੂਰੇ ਸੰਸਾਰ ਦੇ ਲੋਕਾਂ ਨੂੰ ਅਜਿਹੀ ਅਦੁੱਤੀ ਤੇ ਵਿਲੱਖਣ ਦੇਣ ਹਨ, ਜਿਨ੍ਹਾਂ ਤੋਂ ਪੂਰੀ ਮਾਨਵਤਾ ਹਮੇਸ਼ਾ ਲਈ ਅਗਵਾਈ ਲੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਅਪਨਾਉਣਾ ਅਤੇ ਹੱਕ-ਸੱਚ ਦੀ ਰਾਖੀ ਕਰਨ ਲਈ ਅੱਗੇ ਆਉਣਾ ਹੀ ਉਨ੍ਹਾਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ।ਉਹਨਾਂ
ਸਮੂਹ ਪ੍ਰਬੰਧਕ ਸਾਹਿਬਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਹਨਾਂ ਨੂੰ ਇੰਨਾ ਮਾਨ ਤੇ ਸਨਮਾਨ ਬਖਸ਼ਿਆ।ਇਸ ਮੌਕੇ ਜਗਦੀਸ਼ ਸਿੰਘ ਪ੍ਰਧਾਨ,ਗੁਰਦੀਪ ਗਰਚਾ, ਟੋਨਾ ਗਰਚਾ,ਟਹਿਲ ਸਿੰਘ ਲੰਬੜਦਾਰ,ਪ੍ਰੀਤਮ ਸਿੰਘ,ਅਲਵੇਲ ਗਰਚਾ,ਜਸਪਾਲ ਸੈਣੀ,ਗੁਰਪਾਲ ਸਿੰਘ,ਮਨਜੀਤ ਸੈਣੀ,ਡਾਕਟਰ ਹੈਪੀ ਆਦਿ ਮੌਜੂਦ ਸਨ