30 ਅਤੇ 31 ਮਈ ਨੂੰ ਲੱਗੇਗਾ ਰੋਜ਼ਗਾਰ ਕੈਂਪ, ਵੱਧ ਤੋਂ ਵੱਧ ਯੋਗ ਵਿਦਿਆਰਥੀ ਲੈਣ ਕੈਂਪ ਦਾ ਲਾਹਾ

ਮੋਗਾ, 26 ਮਈ:(JASHAN)
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਬੇਰੋਜ਼ਗਾਰ ਨੌਜਵਾਨਾਂ ਲਈ ਸਹਾਈ ਹੋਣ ਵਾਲੀਆਂ ਗਤੀਵਿਧੀਆਂ ਲਗਾਤਾਰ ਚਲਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਜਾਗਰੂਕਤਾ ਗਤੀਵਿਧੀਆਂ, ਰੋਜ਼ਗਾਰ ਮੇਲੇ, ਸਵੈ ਰੋਜ਼ਗਾਰ ਸਹਾਇਤਾ ਕੈਂਪ ਆਦਿ ਸ਼ਾਮਿਲ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਮੋਗਾ ਹੁਣ 30 ਮਈ, 2023 ਨੂੰ  ਸਵੇਰੇ 10 ਵਜੇ ਇੱਕ ਰੋਜ਼ਗਾਰ ਮੇਲੇ ਦਾ ਆਯੋਜਨ ਕਰਵਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚਨਾਬ-ਜਿਹਲਮ ਬਿਲਡਿੰਗ, ਤੀਜੀ ਮੰਜ਼ਿਲ, ਮੋਗਾ ਵਿਖੇ ਸਥਿਤ ਹੈ। ਇਸ ਰੋਜ਼ਗਾਰ ਮੇਲੇ ਵਿੱਚ ਗ੍ਰੈਜੂਏਟ/ਪੋਸਟ ਗ੍ਰੈਜੂਏਟ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ।
ਇਸ ਤੋਂ ਇਲਾਵਾ ਮਿਤੀ 31 ਮਈ ਨੂੰ ਸਵੇਰੇ 10:30 ਵਜੇ ਵੀ ਵੀ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਹੋ ਰਿਹਾ ਹੈ ਜਿਸ ਵਿੱਚ ਵੱਖ ਵੱਖ ਨਾਮੀ ਕੰਪਨੀਆਂ ਭਾਗ ਲੈ ਕੇ ਸਿੱਖਿਆਰਥੀਆਂ ਦੀ ਚੋਣ ਇੰਟਰਵਿਊ ਜਰੀਏ ਕਰਨਗੀਆਂ। ਇਸ ਕੈਂਪ ਵਿੱਚ ਅਨਪੜ, 5ਵੀਂ, 8ਵੀਂ, 10ਵੀਂ, 12ਵੀਂ, ਆਈ.ਟੀ.ਆਈ. ਪਾਸ, ਮਿਗ ਵੈਲਡਰ, ਸੀ.ਐਸ.ਸੀ./ਵੀ.ਐਮ.ਸੀ. ਓਪਰੇਟਰ, ਕੁਆਲਿਟੀ ਇੰਸਪੈਕਟਰ, ਇਲੈਕਟ੍ਰੀਸ਼ੀਅਨ (ਸਿਰਫ਼ ਲੜਕੇ) ਪ੍ਰਾਰਥੀ ਭਾਗ ਲੈ ਸਕਦੇ ਹਨ। ਸ਼ਰਤ ਇਹ ਹੈ ਕਿ ਇਹ ਨੌਕਰੀ ਲੁਧਿਆਣਾ ਵਿਖੇ ਰਹਿ ਕੇ ਕਰਨੀ ਪਵੇਗੀ, ਅਤੇ ਇਸ ਵਿੱਚ 18 ਤੋਂ 40 ਸਾਲ ਦੇ ਉਮੀਦਵਾਰ ਯੋਗ ਹਨ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਪ੍ਰਾਰਥੀ ਆਪਣੇ ਨਾਲ ਆਪਣਾ ਰਜਿਊਮ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ 62392-66860 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਪਰਮਿੰਦਰ ਕੌਰ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਇਸ ਕੈਂਪ ਵਿੱਚ ਭਾਗ ਲੈ ਕੇ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।