ਸਰਪੰਚ ਰਿੱਕੀ ਘੱਲ ਕਲਾਂ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲਾ ਮੋਗਾ ਦੇ, ਪ੍ਰਧਾਨ ਨਿਯੁਕਤ

ਮੋਗਾ, 27  ਮਈ  (ਜਸ਼ਨ):  ਬੀਤੇਂ ਦਿਨੀਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਆਲ ਇੰਡੀਆ ਚੇਅਰਪਰਸਨ ਮੀਨਾਕਸ਼ੀ ਨਟਰਾਜਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਸੰਗਠਨ ਦੇ ਚੇਅਰਮੈਨ ਗਗਨਦੀਪ ਸਿੰਘ ਬੌਬੀ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਘੱਲ ਕਲਾਂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਆਰਗੇਨਾਈਜੇਸ਼ਨ ਜ਼ਿਲਾ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸਰਪੰਚ ਰਿੱਕੀ ਨੂੰ ਇਸ ਜ਼ਿੰਮੇਵਾਰੀ ਲਈ ਨਿਯੁਕਤੀ ਪੱਤਰ ਬੀਤੇਂ ਦਿਨੀਂ ਚੰਡੀਗੜ੍ਹ ਵਿਖੇ ਹੋਈ ਮੀਟਿੰਗ ’ਚ ਦਿੱਤਾ ਗਿਆ। ਇਸ ਮੌਕੇ ਸਰਪੰਚ ਰਿੱਕੀ ਘੱਲ ਕਲਾਂ ਨੇ ਸਭ ਤੋਂ ਪਹਿਲਾਂ ਆਪਣੀ ਇਸ ਨਿਯੁਕਤੀ ’ਤੇ ਸਮੁੱਚੀ ਕਾਂਗਰਸੀ ਹਾਈਕਮਾਂਡ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਤੇ ਮਾਨ ਕਰ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨ ਪਹਿਲਾਂ ਵਾਂਗ ਜਾਰੀ ਰਹਿਣਗੇ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਸਾਹੋਕੇ, ਹਰੀ ਸਿੰਘ ਖਾਈ, ਇੰਦਰਜੀਤ ਸਿੰਘ ਜੌਲੀ, ਚਰਨਜੀਤ ਸਿੰਘ ਗਿੱਲ ਘੱਲ ਕਲਾਂ, ਕੁਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਮੀਤ ਸਿੰਘ ਪੰਚ ਚੋਟੀਆ ਖੁਰਦ, ਚਰਨਜੀਤ ਸਿੰਘ ਸਰਪੰਚ ਕੋਰੇਵਾਲਾ ਖੁਰਦ, ਹਰਪ੍ਰੀਤ ਸਿੰਘ ਸਰਪੰਚ ਚੰਦ ਨਵਾਂ, ਨਜਿੰਦਰ ਸਿੰਘ ਸਰਪੰਚ ਚੋਟੀਆ ਕਲਾਂ, ਮਨੀ ਸ਼ਰਮਾ, ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।